ਗੁਰਦਾਸਪੁਰ : ਪਾਕਿਸਤਾਨ (Pakistan) ਦੇ ਪੰਜਾਬ ਸੂਬੇ ‘ਚ ਬੀਤੀ ਰਾਤ ਗਰੀਬੀ ਤੋਂ ਪ੍ਰੇਸ਼ਾਨ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ 7 ਨਾਬਾਲਗ ਬੱਚਿਆਂ ਦਾ ਕੁਹਾੜੀ ਨਾਲ ਵਾਰ ਕਰ ਦਿੱਤਾ। ਪੇਸ਼ੇ ਤੋਂ ਮਜ਼ਦੂਰ ਸੱਜਾਦ ਖੋਖਰ ਨੇ ਮੁਜ਼ੱਫਰਗੜ੍ਹ ਜ਼ਿਲ੍ਹੇ ਦੇ ਅਲੀਪੁਰ ਵਿੱਚ ਆਪਣੀ 42 ਸਾਲਾ ਪਤਨੀ ਕੌਸਰ ਅਤੇ 7 ਬੱਚਿਆਂ, 4 ਧੀਆਂ ਅਤੇ 3 ਪੁੱਤਰਾਂ ਦਾ ਕਤਲ ਕਰ ਦਿੱਤਾ। ਮਰਨ ਵਾਲੇ ਬੱਚਿਆਂ ਦੀ ਉਮਰ 8 ਮਹੀਨੇ ਤੋਂ 10 ਸਾਲ ਦਰਮਿਆਨ ਸੀ।

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਮੁਲਜ਼ਮ ਸੱਜਾਦ ਖੋਖਰ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਹ ਅਕਸਰ ਆਪਣੀ ਪਤਨੀ ਨਾਲ ਝਗੜਾ ਕਰਦਾ ਰਹਿੰਦਾ ਸੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਕਿਹਾ ਕਿ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਅਤੇ ਦਾਅਵਾ ਕੀਤਾ ਹੈ ਕਿ ਉਸਨੇ ਇਹ ਕਦਮ ਚੁੱਕਿਆ ਕਿਉਂਕਿ ਉਹ ਹੁਣ ਆਪਣੇ ਬੱਚਿਆਂ ਨੂੰ ਖਾਣਾ ਖਵਾਉਣ ਦੇ ਯੋਗ ਨਹੀਂ ਸੀ।

Leave a Reply