November 5, 2024

ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ, ਘਰ ਬੈਠੇ ਇਸ ਵੈੱਬਸਾਈਟ ਰਾਂਹੀ ਜਾਣੋ ਵੋਟਾਂ ਦਾ ਨਤੀਜਾ

ਚੰਡੀਗੜ੍ਹ : ਅੱਤ ਦੀ ਗਰਮੀ ਕਾਰਨ ਲੋਕ ਸਭਾ ਚੋਣਾਂ (Lok Sabha elections) ਦੇ ਨਤੀਜੇ ਘਰ ਬੈਠੇ ਹੀ ਵੇਖੇ ਜਾ ਸਕਦੇ ਹਨ। ਇਸ ਦੇ ਲਈ ਚੋਣ ਕਮਿਸ਼ਨ ਦੀ ਵੈੱਬਸਾਈਟ www.result.eic.in ਜਾਂ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਵੀ ਗਰਮੀ ਦੇ ਮੱਦੇਨਜ਼ਰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।

ਭਾਰਤੀ ਚੋਣ ਕਮਿਸ਼ਨ ਅਨੁਸਾਰ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਸਮੇਂ ਦੌਰਾਨ, ਸਿਰਫ ਅਧਿਕਾਰਤ ਵਿਅਕਤੀ, ਅਧਿਕਾਰੀ ਜਾਂ ਕਰਮਚਾਰੀ ਹੀ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਆਲੇ-ਦੁਆਲੇ ਜਾ ਸਕਣਗੇ। ਅਜਿਹੇ ‘ਚ ਚੋਣਾਂ ਦੇ ਨਤੀਜੇ ਜਾਣਨ ਲਈ ਲੋਕਾਂ ਨੂੰ ਕਾਫੀ ਦੂਰ ਧੁੱਪ ‘ਚ ਖੜ੍ਹਨਾ ਪੈ ਸਕਦਾ ਹੈ। ਆਮ ਲੋਕਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਵਰਕਰਾਂ ਨੂੰ ਗਿਣਤੀ ਵਾਲੀ ਥਾਂ ਦੇ ਆਲੇ-ਦੁਆਲੇ ਭੀੜ-ਭੜੱਕੇ ਦੀ ਲੋੜ ਨਹੀਂ ਹੈ, ਸਗੋਂ ਉਹ ਘਰ ਬੈਠੇ ਹੀ ਨਤੀਜੇ ਜਾਣ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ www.result.eic.in ‘ਤੇ ਜਾਣਾ ਹੋਵੇਗਾ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਐਪ ‘ਤੇ ਵੀ ਇਹ ਸਹੂਲਤ ਉਪਲਬਧ ਹੋਵੇਗੀ।

ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਜ਼ਿਲ੍ਹਾ ਹੈੱਡਕੁਆਰਟਰ ‘ਤੇ ਬਣਾਏ ਗਏ ਗਿਣਤੀ ਕੇਂਦਰਾਂ ‘ਤੇ ਮੀਡੀਆ ਲਈ ਮੀਡੀਆ ਸੈਂਟਰ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਉਥੋਂ ਨਤੀਜਿਆਂ ਦੀ ਤਾਜ਼ਾ ਜਾਣਕਾਰੀ ਹਾਸਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਵਿੱਚ ਸਿਰਫ਼ ਅਧਿਕਾਰਤ ਵਿਅਕਤੀ ਹੀ ਦਾਖਲ ਹੋ ਸਕਣਗੇ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

By admin

Related Post

Leave a Reply