ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬੀਤੇ ਦਿਨ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਬਿਨਾਂ ਕਿਸੇ ਕੱਟ ਦੇ ਨਿਰੰਤਰ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਕਤੂਬਰ ਤੱਕ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬਚਤ ਹੋਵੇਗੀ। ਇਸ ਪੈਸੇ ਨਾਲ ਉਹ ਹਰ ਮਹੀਨੇ 1000 ਰੁਪਏ ਆਪਣੀ ਮਾਵਾਂ ਤੇ ਭੈਣਾਂ ਨੂੰ ਦੇਣਗੇ। ਉਨ੍ਹਾਂ ਆਪਣੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾਈ ਹੋਈ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਦਿਨ ਵੇਲੇ ਬਿਨਾਂ ਕੱਟਾਂ ਦੇ ਲਗਾਤਾਰ ਬਿਜਲੀ ਮਿਲੇਗੀ ਕਿਉਂਕਿ ਹੁਣ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਹੁਣ ਪੰਜਾਬ ਦੂਜੇ ਰਾਜਾਂ ਨੂੰ ਬਿਜਲੀ ਵੇਚਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੇ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਿਆ ਅਤੇ ਝਾਰਖੰਡ ਵਿੱਚ ਆਪਣੀ ਕੋਲੇ ਦੀ ਖਾਣ ਨੂੰ ਮੁੜ ਚਾਲੂ ਕੀਤਾ।

Leave a Reply