ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਨੇ ਪੁਲਿਸ ਨਾਕੇ ਦੌਰਾਨ ਗੱਡੀ ‘ਚੋਂ 9 ਬੋਰੀਆਂ ‘ਚ ਪਲਾਸਟਿਕ ਦੇ ਲਿਫਾਫਿਆਂ ‘ਚ ਪੈਕ 3 ਲੱਖ 37 ਹਜ਼ਾਰ 500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਪਰ ਦੋਸ਼ੀ ਮੌਕੇ ‘ਤੇ ਹੀ ਗੱਡੀ ਛੱਡ ਕੇ ਭੱਜਣ ‘ਚ ਕਾਮਯਾਬ ਹੋ ਗਏ।ਇਸ ਸਬੰਧੀ ਤਿੱਬੜ ਪੁਲਿਸ ਨੇ ਗੱਡੀ ਵਿੱਚ ਸਵਾਰ ਦੋ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਤਿੱਬੜ ਥਾਣੇ ਵਿੱਚ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਸਮਾਜ ਵਿਰੋਧੀ ਅਨਸਰਾਂ ਦੀ ਭਾਲ ਵਿੱਚ ਔਜਲਾ ਰੇਲਵੇ ਕਰਾਸਿੰਗ ਪੁਲ ਨੇੜੇ ਲਿੰਕ ਸੜਕ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਔਜਲਾ ਪਿੰਡ ਵੱਲੋਂ ਇੱਕ ਵਾਹਨ ਆਉਂਦਾ ਦੇਖਿਆ ਗਿਆ। ਜਦੋਂ ਉਸ ਨੂੰ ਟਾਰਚ ਦੀ ਰੌਸ਼ਨੀ ਨਾਲ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਚਾਲਕ ਅਤੇ ਸਾਹਮਣੇ ਵਾਲੀ ਸੀਟ ‘ਤੇ ਬੈਠੇ ਵਿਅਕਤੀ ਨੇ ਕਾਰ ਨੂੰ ਰੋਕ ਲਿਆ ਅਤੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ।

ਕਾਰ ਦੀ ਚੈਕਿੰਗ ਕਰਨ ‘ਤੇ ਕਾਰ ‘ਚੋਂ 7 ਬੋਰੀਆਂ ਬਰਾਮਦ ਹੋਈਆਂ, ਜਿਸ ‘ਚ ਪਲਾਸਟਿਕ ਦੇ ਲਿਫਾਫਿਆਂ ‘ਚ ਪੈਕ 3,37,500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਰਾਬ ਅਤੇ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Leave a Reply