ਅੰਮ੍ਰਿਤਸਰ : ਹਰ ਰੋਜ਼ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਮੱਥਾ ਟੇਕਣ ਅਤੇ ਸੇਵਾ ਕਰਨ ਲਈ ਆਉਂਦੇ ਹਨ। ਇਸ ਦੌਰਾਨ ਪਿਛਲੇ ਦਿਨੀਂ ਇੱਕ ਸ਼ਰਧਾਲੂ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਪਿੰਡ ਲਹਿਲ, ਤਹਿਸੀਲ ਧਾਰੀਵਾਲ, ਜ਼ਿਲ੍ਹਾ ਗੁਰਦਾਸਪੁਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਸੀ ਅਤੇ ਉਸ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਸੇਵਾ ਲਈ ਗਿਆ। ਜਿੱਥੇ ਉਨ੍ਹਾਂ ਨਾਲ ਵੱਡਾ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਬਲਬੀਰ ਸਿੰਘ ਜਦੋਂ ਸੇਵਾ ਕਰ ਰਿਹਾ ਸੀ ਤਾਂ ਉਹ ਤਿਲਕ ਕੇ ਕੜਾਹੀ ਵਿੱਚ ਡਿੱਗ ਗਿਆ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਨੂੰ ਗੁਰਦੁਆਰਾ ਸ਼ਹੀਦਗੰਜ ਸਾਹਿਬ ਨੇੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਸਪਤਾਲ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਹ 70 ਫੀਸਦੀ ਜ਼ਖਮੀ ਹੈ। ਫਿਲਹਾਲ ਉਹ ਖਤਰੇ ਤੋਂ ਬਾਹਰ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Leave a Reply