ਰੋਹਤਕ: ਹਰਿਆਣਾ (Haryana) ਦੇ ਰੋਹਤਕ ਜ਼ਿਲ੍ਹੇ (Rohtak District) ਦੀ ਸੁਨਾਰੀਆ ਜੇਲ੍ਹ (Sunaria Jail) ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਮੁੜ 50 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਦੀ ਮਿਆਦ ਬਰਨਾਵਾ ਆਸ਼ਰਮ, ਬਾਗਪਤ, ਯੂਪੀ ਵਿੱਚ ਬਿਤਾਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਅੱਜ ਜੇਲ੍ਹ ਤੋਂ ਬਾਹਰ ਆ ਗਿਆ ਹੈ। ਕੋਈ ਵੀ ਦੋਸ਼ੀ ਕੈਦੀ ਸਾਲ ਵਿੱਚ 70 ਦਿਨਾਂ ਲਈ ਪੈਰੋਲ ਲੈ ਸਕਦਾ ਹੈ।

ਇਸ ਤੋਂ ਪਹਿਲਾਂ 9 ਵਾਰ ਪੈਰੋਲ ਮਿਲ ਚੁੱਕੀ ਹੈ-

  • ਪਹਿਲੀ ਵਾਰ 24 ਅਕਤੂਬਰ 2020 ਨੂੰ ਸਰਕਾਰ ਨੇ ਬੀਮਾਰ ਮਾਂ ਨੂੰ ਮਿਲਣ ਲਈ ਇਹ ਇਕ ਦਿਨ ਦੀ ਪੈਰੋਲ ਦਿੱਤੀ।
  • ਦੂਜੀ ਵਾਰ ਬੀਮਾਰ ਮਾਂ ਨੂੰ ਮਿਲਣ ਲਈ 21 ਮਈ 2021 ਨੂੰ 1 ਦਿਨ ਲਈ ਪੈਰੋਲ ਦਿੱਤੀ।
  • 7 ਫਰਵਰੀ 2022 ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ।
  • ਜੂਨ 2022 ਨੂੰ ਰਾਮ ਰਹੀਮ ਨੂੰ ਇਕ ਮਹੀਨੇ ਲਈ ਫਿਰ ਪੈਰੋਲ ਦਿੱਤੀ ਗਈ ਸੀ।
  • ਅਕਤੂਬਰ 2022 ਨੂੰ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ।
  • 21 ਜਨਵਰੀ 2023 ਨੂੰ ਡੇਰਾ ਮੁਖੀ ਨੂੰ 40 ਦਿਨਾਂ ਦੀ ਪੈਰੋਲ ਮਿਲੀ।
  • 20 ਜੁਲਾਈ ਨੂੰ 30 ਦਿਨਾਂਲ ਪੈਰੋਲ ਮਿਲੀ।
  • 15 ਅਗਸਤ ਨੂੰ ਆਪਣੇ ਜਨਮ ਦਿਨ ਲਈ ਪੈਰੋਲ ਮਿਲੀ
  • ਨਵੰਬਰ 2023 ‘ਚ 21 ਦਿਨਾਂ ਲਈ ਪੈਰੋਲ ਮਿਲੀ
  • ਹੁਣ 19 ਜਨਵਰੀ 2024 ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ।

 ਦੱਸ ਦੇਈਏ ਕਿ ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 2017 ਤੋਂ ਜੇਲ੍ਹ ਵਿਚ ਬੰਦ ਹੈ। ਪਹਿਲੀ ਵਾਰ ਕਿਸੇ ਸਾਧਵੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।

Leave a Reply