ਪੰਜਾਬ : ਪੰਜਾਬ ਦੇ ਜਵਾਹਰ ਨਗਰ (Jawahar Nagar) ਤੋਂ ਇਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਔਰਤਾਂ ਨੇ ਵਕੀਲ ਦੇ ਸਹਾਇਕ ਦੀ ਕੁੱਟਮਾਰ ਕੀਤੀ। ਇਸ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਕੀਲ ਦੇ ਘਰ ਇਕ ਨੌਜਵਾਨ ਨਸ਼ੇ ਦਾ ਪੈਕਟ ਲੈ ਕੇ ਆਇਆ, ਜਿਸ ਤੋਂ ਬਾਅਦ ਵਕੀਲ ਦੇ ਪਰਿਵਾਰਕ ਮੈਂਬਰਾਂ ਨੇ ਨਸ਼ੇੜੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਰ ਉਕਤ ਵਕੀਲ ਵੀ ਸਹਾਇਕ ਦੇ ਹੱਕ ਵਿੱਚ ਮੌਕੇ ’ਤੇ ਪਹੁੰਚ ਗਿਆ। ਇਸ ਦੌਰਾਨ ਗ੍ਰਿਫ਼ਤਾਰ ਨੌਜਵਾਨ ਦੀ ਭੈਣ ਨੇ ਵਕੀਲ ਨੂੰ ਥੱਪੜ ਮਾਰ ਦਿੱਤਾ।

ੳਨ੍ਹਾਂ ਦਾ ਦੋਸ਼ ਸੀ ਕਿ ਜੋ ਲੋਕ ਉਸ ਦੇ ਭਰਾ ‘ਤੇ ਨਸ਼ਾ ਵੇਚਣ ਦੇ ਦੋਸ਼ ਲਗਾ ਰਹੇ ਹਨ, ਉਹ ਖੁਦ ਨਸ਼ਾ ਵੇਚਦੇ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਕਈ ਵਾਰ ਆਪਣੇ ਭਰਾ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਚੁੱਕੇ ਹਨ। ਇਸ ਦਾ ਮਤਲਬ ਇਹ ਨਹੀਂ ਕਿ ਉਹ ਨਸ਼ਾ ਵੇਚਦਾ ਹੈ। ਇਲਾਕਾ ਨਿਵਾਸੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੜਕ ਜਾਮ ਕਰਕੇ ਧਰਨਾ ਦੇਣਗੇ।

Leave a Reply