ਅੰਮ੍ਰਿਤਸਰ : ਬਿਆਸ ਨੇੜਲੇ ਪਿੰਡ ਨੰਗਲ (Nangal village) ਵਿੱਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਇੱਕ ਹੀ ਪਰਿਵਾਰ ਦੇ 4 ਨੌਜ਼ਵਾਨਾਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਅਜਿਹੀਆਂ ਬਿਨਾਂ ਲਾਇਸੈਂਸ ਪਟਾਕਿਆਂ ਦੀਆਂ ਫੈਕਟਰੀਆਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਪਿੰਡ ਨੰਗਲ ਵਿੱਚ ਚੱਲ ਰਹੀ ਇੱਕ ਬਿਨਾਂ ਲਾਇਸੈਂਸ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਇੱਕ ਸਾਂਝੇ ਪਰਿਵਾਰ ਦੇ ਚਾਰ ਲੜਕਿਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦਰਦਨਾਕ ਘਟਨਾ ਨਾਲ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਅਜਿਹੀ ਘਟਨਾ ਤੋਂ ਬਾਅਦ ਵੀ ਫੈਕਟਰੀ ਚਲਾਉਣ ਵਾਲੀ ਔਰਤ ਪੀੜਤ ਪਰਿਵਾਰ ਦੀ ਦੇਖਭਾਲ ਕਰਨ ਦੀ ਬਜਾਏ ਘਰੋਂ ਭੱਜ ਗਈ। ਪੁਲਿਸ ਵੱਲੋਂ ਐਫ.ਆਈ.ਆਰ ਦਰਜ ਹੋ ਚੁੱਕੀ ਹੈ ਪਰ ਪੰਜਾਬ ਸਰਕਾਰ ਨੂੰ ਬਿਨਾਂ ਲਾਇਸੈਂਸ ਤੋਂ ਚੱਲ ਰਹੀਆਂ ਅਜਿਹੀਆਂ ਫੈਕਟਰੀਆਂ ‘ਤੇ ਪਾਬੰਦੀ ਲਗਾਉਣ ਦੀ ਲੋੜ ਹੈ ਤਾਂ ਜੋ ਕਿਸੇ ਹੋਰ ਪਰਿਵਾਰ ਦਾ ਚਿਰਾਗ ਨਾ ਬੁਝੇ।

Leave a Reply