ਚਰਖੀ ਦਾਦਰੀ: ਹਰਿਆਣਾ ‘ਚ ਵਿਧਾਨ ਸਭਾ ਚੋਣਾਂ (Assembly Elections) ਨੇੜੇ ਆ ਰਹੀਆਂ ਹਨ ਅਤੇ ਚੋਣਾਂ ਤੋਂ ਪਹਿਲਾਂ ਕਈ ਨੇਤਾ ਅਸਤੀਫ਼ੇ ਦੇ ਰਹੇ ਹਨ। ਇਸ ਦੌਰਾਨ ਦਾਦਰੀ ਤੋਂ ਆਜ਼ਾਦ ਵਿਧਾਇਕ ਸੋਮਬੀਰ ਸਾਂਗਵਾਨ (Independent MLA Sombir Sangwan) ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਸੋਮਬੀਰ ਸਾਂਗਵਾਨ ਨੇ ਵਿਧਾਨ ਸਭਾ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਾਂਗਵਾਨ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਸੋਮਬੀਰ ਸਾਂਗਵਾਨ ਨੇ ਫੋਨ ‘ਤੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

Leave a Reply