ਲੁਧਿਆਣਾ: ਲੋਕ ਸਭਾ ਚੋਣਾਂ (Lok Sabha Elections) ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ (The District Administration)  ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਉੱਥੇ ਹੀ ਕੁਝ ਮੁਲਾਜ਼ਮ ਵੱਖ-ਵੱਖ ਕਾਰਨਾਂ ਕਰਕੇ ਡਿਊਟੀ ਤੋਂ ਬਚਣ ਲਈ ਅਪਲਾਈ ਕਰ ਰਹੇ ਹਨ। ਅਜਿਹੇ ‘ਚ ਡੀ.ਸੀ. ਸਾਕਸ਼ੀ ਸਾਹਨੀ (DC Sakshi Sahni) ਨੇ ਸਮੂਹ ਮੁਲਾਜ਼ਮਾਂ ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਕਿ ਜੇਕਰ ਕੋਈ ਝੂਠੇ ਆਧਾਰ ‘ਤੇ ਡਿਊਟੀ ਕੱਟਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ‘ਚ ਕਰੀਬ 17 ਹਜ਼ਾਰ 962 ਮੁਲਾਜ਼ਮਾਂ ਨੂੰ ਡਿਊਟੀ ‘ਤੇ ਲਗਾਇਆ ਜਾਣਾ ਹੈ। ਜ਼ਿਲ੍ਹੇ ਵਿੱਚ ਕੁੱਲ 26 ਲੱਖ 84 ਹਜ਼ਾਰ 239 ਵੋਟਰਾਂ ਲਈ ਕਰੀਬ 921 ਬੂਥ ਬਣਾਏ ਗਏ ਹਨ। ਇਸ ਦੇ ਲਈ ਮੁਲਾਜ਼ਮਾਂ ਨੂੰ ਬਕਾਇਦਾ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ। ਚੋਣ ਡਿਊਟੀ ਤੋਂ ਸਿਰਫ਼ ਉਨ੍ਹਾਂ ਮੁਲਾਜ਼ਮਾਂ ਨੂੰ ਮੁਕਤ ਕੀਤਾ ਜਾ ਸਕਦਾ ਹੈ ਜੋ ਮੈਡੀਕਲ ਹਾਲਤ ਦੇ ਆਧਾਰ ‘ਤੇ ਡਿਊਟੀ ਨਹੀਂ ਕਰ ਸਕਣਗੇ। ਅਜਿਹੀ ਸਥਿਤੀ ਵਿੱਚ ਜੇਕਰ ਕੋਈ ਜਾਅਲੀ ਜਾਂ ਗਲਤ ਮੈਡੀਕਲ ਸਰਟੀਫਿਕੇਟ ਬਣਵਾ ਕੇ ਡਿਊਟੀ ਤੋਂ ਬਚਣ ਦੀ ਕੋਸ਼ਿਸ਼ ਕਰਦਾ ਹੈ ਜਾਂ ਡਿਊਟੀ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਵਿਖਾਉਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡੀ.ਸੀ. ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਵਿੱਚ ਡਿਊਟੀ ਲਈ ਮਹਿਲਾ ਮੁਲਾਜ਼ਮਾਂ ਦੀ ਨਿਯੁਕਤੀ ਕੀਤੀ ਜਾਵੇਗੀ। ਜੇਕਰ ਕਿਸੇ ਕਰਮਚਾਰੀ ਨੂੰ ਇਸ ਸਬੰਧੀ ਕੋਈ ਸਮੱਸਿਆ ਹੈ ਤਾਂ ਉਹ ਏ.ਡੀ.ਸੀ. ਮੇਜਰ ਸਰੀਨ ਨਾਲ ਸੰਪਰਕ ਕਰ ਸਕਦੇ ਹਨ।

Leave a Reply