November 5, 2024

ਚੋਣ ਕਮਿਸ਼ਨ ਨੇ 6 ਸੂਬਿਆਂ ਦੇ ਗ੍ਰਹਿ ਸਕੱਤਰ ਬਦਲਣ ਦਾ ਦਿੱਤਾ ਆਦੇਸ਼

ਨਵੀਂ ਦਿੱਲੀ: ਚੋਣ ਕਮਿਸ਼ਨ (The Election Commission) ਨੇ ਚੋਣ ਮਸ਼ੀਨਰੀ ਦੀ ਨਿਰਪੱਖਤਾ ਯਕੀਨੀ ਕਰਨ ਦੀ ਦਿਸ਼ਾ ‘ਚ ਚੁੱਕੇ ਗਏ ਇਕ ਮਹੱਤਵਪੂਰਨ ਕਦਮ ਦੇ ਅਧੀਨ 6 ਸੂਬਿਆਂ ਦੇ ਗ੍ਰਹਿ ਸਕੱਤਰ ਬਦਲਣ ਦਾ ਆਦੇਸ਼ ਦਿੱਤਾ ਹੈ। ਸੂਤਰਾਂ ਅਨੁਸਾਰ ਕਮਿਸ਼ਨ ਨੇ ਅੱਜ ਪੱਛਮੀ ਬੰਗਾਲ ਦੇ ਪੁਲਿਸ ਡਾਇਰੈਕਟਰ ਜਨਰਲ ਰਾਜੀਵ ਕੁਮਾਰ ਨੂੰ ਵੀ ਚੋਣ ਕੰਮ ਤੋਂ ਦੂਰ ਰੱਖਣ ਦਾ ਆਦੇਸ਼ ਦਿੱਤਾ ਹੈ ਅਤੇ ਸੂਬਾ ਸਰਕਾਰ ਨੂੰ ਉਨ੍ਹਾਂ ਦੀ ਜਗ੍ਹਾ ਨਿਯੁਕਤੀ ਲਈ ਤਿੰਨ ਪੁਲਿਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਉੱਤਰ ਪ੍ਰਦੇਸ਼, ਬਿਹਾਰ, ਗੁਜਰਾਤ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਝਾਰਖੰਡ ਦੀਆਂ ਸਰਕਾਰਾਂ ਨੂੰ ਉਨ੍ਹਾਂ ਦੇ ਮੌਜੂਦਾ ਗ੍ਰਹਿ ਸਕੱਤਰਾਂ ਨੂੰ ਹਟਾਉਣ ਦਾ ਆਦੇਸ਼ ਦਿੱਤਾ ਹੈ। ਇਨ੍ਹਾਂ ਦੀ ਜਗ੍ਹਾ ਕਮਿਸ਼ਨ ਦੀ ਨਿਗਰਾਨੀ ‘ਚ ਦੂਜੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ ਕਮਿਸ਼ਨ ਨੇ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਨੂੰ ਉਨ੍ਹਾਂ ਦੇ ਆਮ ਪ੍ਰਸ਼ਾਸਨਿਕ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਬਦਲਣ ਦੇ ਸੰਬੰਧ ‘ਚ ਨਿਰਦੇਸ਼ ਜਾਰੀ ਕੀਤੇ ਹਨ।

ਕਮਿਸ਼ਨ ਨੇ ਪੱਛਮੀ ਬੰਗਾਲ ਸਰਕਾਰ ਨੂੰ ਪੁਲਿਸ ਡਾਇਰੈਕਟਰ ਜਨਰਲ ਰਾਜੀਵ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਚਾਰਜ ਤੋਂ ਹਟਾ ਕੇ ਗੈਰ-ਚੋਣ ਕੰਮ ‘ਚ ਨਿਯੁਕਤ ਕਰਨ ਦਾ ਆਦੇਸ਼ ਦਿੱਤਾ ਹੈ। ਕਮਿਸ਼ਨ ਨੇ ਸੂਬਾ ਸਰਕਾਰ ਨੂੰ ਉਨ੍ਹਾਂ ਦੀ ਜਗ੍ਹਾ ਤਾਇਨਾਤ ਕੀਤੇ ਜਾਣ ਵਾਲੇ ਅਧਿਕਾਰੀ ਦੀ ਚੋਣ ਲਈ ਤਿੰਨ ਪੁਲਿਸ ਅਧਿਕਾਰੀਆਂ ਦੇ ਨਾਂ ਦੀ ਸੂਚੀ ਭੇਜਣ ਲਈ ਕਿਹਾ ਹੈ। ਸੂਬਾ ਸਰਕਾਰ ਨੂੰ ਇਸ ਸੰਬੰਧ ‘ਚ ਕਾਰਵਾਈ ਪੂਰੀ ਕਰਨ ਲਈ ਅੱਜ ਸ਼ਾਮ 5 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।

By admin

Related Post

Leave a Reply