ਨੈਸ਼ਨਲ : ਲੋਕ ਸਭਾ ਚੋਣਾਂ (Lok Sabha elections) ਚੱਲ ਰਹੀਆਂ ਹਨ। ਦੇਸ਼ ਵਿੱਚ ਹੁਣ ਤੱਕ 284 ਸੀਟਾਂ ਲਈ ਤਿੰਨ ਪੜਾਵਾਂ ਵਿੱਚ ਚੋਣਾਂ ਹੋ ਚੁੱਕੀਆਂ ਹਨ। ਚੌਥੇ ਪੜਾਅ ਲਈ ਚੋਣ ਪ੍ਰਚਾਰ ਅੱਜ ਯਾਨੀ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਰੁਕ ਗਿਆ ਹੈ। ਚੌਥੇ ਪੜਾਅ ‘ਚ 13 ਮਈ ਨੂੰ 10 ਸੂਬਿਆਂ ਦੀਆਂ 96 ਸੀਟਾਂ ‘ਤੇ ਵੋਟਿੰਗ ਹੋਣੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਉੜੀਸਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਝਾਰਖੰਡ ਅਤੇ ਜੰਮੂ-ਕਸ਼ਮੀਰ ਸ਼ਾਮਲ ਹਨ। ਚੌਥੇ ਪੜਾਅ ‘ਚ 1717 ਉਮੀਦਵਾਰ ਮੈਦਾਨ ‘ਚ ਹਨ।
ਚੌਥੇ ਪੜਾਅ ‘ਚ ਆਂਧਰਾ ਪ੍ਰਦੇਸ਼ (25) ਅਤੇ ਤੇਲੰਗਾਨਾ (17) ਦੀਆਂ ਸਾਰੀਆਂ ਸੀਟਾਂ ‘ਤੇ ਚੋਣਾਂ ਹੋਣਗੀਆਂ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ 13, ਬਿਹਾਰ ਦੀਆਂ 5, ਜੰਮੂ-ਕਸ਼ਮੀਰ ਦੀਆਂ 1, ਝਾਰਖੰਡ ਦੀਆਂ 4, ਮੱਧ ਪ੍ਰਦੇਸ਼ ਦੀਆਂ 8, ਮਹਾਰਾਸ਼ਟਰ ਦੀਆਂ 11, ਉੜੀਸਾ ਦੀਆਂ 4, ਪੱਛਮੀ ਬੰਗਾਲ ਦੀਆਂ 8 ਸੀਟਾਂ ‘ਤੇ ਵੋਟਾਂ ਪੈਣਗੀਆਂ।