ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਕੌਂਸਲਰਾਂ ਨੂੰ ਵਟਸਐਪ ਰਾਹੀਂ ਸੰਦੇਸ਼ ਭੇਜਿਆ ਗਿਆ ਹੈ। ਚੋਣ ਅਧਿਕਾਰੀ ਅਨਿਲ ਮਸੀਹ ਦਾ ਬਿਮਾਰ ਹੋਣਾ ਇਸ ਚੋਣ ਨੂੰ ਰੱਦ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਬਾਰੇ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਚੋਣਾਂ ‘ਚ ‘ਆਪ’, ਕਾਂਗਰਸ ਅਤੇ ਭਾਜਪਾ ਦੇ ਗਠਜੋੜ ਵਿਚਾਲੇ ਸਖ਼ਤ ਮੁਕਾਬਲਾ ਹੋਣਾ ਸੀ। ਇਸ ਦੇ ਲਈ ਅੱਜ ਚੰਡੀਗੜ੍ਹ ਨਗਰ ਨਿਗਮ ਦਫ਼ਤਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਚੰਡੀਗੜ੍ਹ ਪੁਲਿਸ ਨੇ ਨਿਗਮ ਦਫ਼ਤਰ ਦੀ ਸੁਰੱਖਿਆ ਲਈ ਇੱਕ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਸਨ, ਜਿਨ੍ਹਾਂ ਨੂੰ ਸਵੇਰੇ ਛੇ ਵਜੇ ਤਾਇਨਾਤ ਕਰ ਦਿੱਤਾ ਗਿਆ ਸੀ।

Leave a Reply