November 5, 2024

ਚੰਡੀਗੜ੍ਹ ਤੋਂ ਟਿਕਟ ਰੱਦ ਹੋਣ ਤੋਂ ਬਾਅਦ ਕਿਰਨ ਖੇਰ ਨੇ ਦਿੱਤੀ ਆਪਣੀ ਪਹਿਲੀ ਪ੍ਰਤੀਕਿਰਿਆ

ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਟੰਡਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਟਿਕਟ ਕੱਟੇ ਜਾਣ ਤੋਂ ਬਾਅਦ ਹੁਣ ਕਿਰਨ ਖੇਰ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ ‘ਤੇ ਸੰਜੇ ਟੰਡਨ ਨੂੰ ਵਧਾਈ ਦਿੰਦੇ ਹੋਏ ਪੋਸਟ ਕੀਤਾ ਹੈ।

ਕਿਰਨ ਖੇਰ ਨੇ ਸੰਜੇ ਟੰਡਨ ਨਾਲ ਇੱਕ ਫੋਟੋ ਸਾਂਝੀ ਕੀਤੀ ਅਤੇ ਇਸਨੂੰ ਮਾਈਕ੍ਰੋਬਲਾਗਿੰਗ ਸਾਈਟ ਐਕਸ ‘ਤੇ ਪੋਸਟ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਕਿਰਨ ਖੇਰ ਨੇ ਲਿਖਿਆ, ‘ਭਾਜਪਾ ਵੱਲੋਂ ਸੰਜੇ ਟੰਡਨ ਨੂੰ ਚੰਡੀਗੜ੍ਹ ਹਲਕੇ ਦਾ ਉਮੀਦਵਾਰ ਬਣਾਏ ਜਾਣ ‘ਤੇ ਵਧਾਈ। ਤੁਹਾਡੀ ਆਉਣ ਵਾਲੀ ਮੁਹਿੰਮ ਲਈ ਵੀ ਸ਼ੁਭਕਾਮਨਾਵਾਂ।

ਦੋ ਵਾਰ ਭਾਜਪਾ ਦੀ ਸੰਸਦ ਮੈਂਬਰ ਰਹਿ ਚੁੱਕੀ ਹੈ ਕਿਰਨ ਖੇਰ 

ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਨੇ ਅੱਜ ਪਾਰਟੀ ਦੇ ਚੰਡੀਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਸੰਜੇ ਟੰਡਨ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੋਂ ਆਪਣਾ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਨੇ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਕਿਰਨ ਖੇਰ ਦੀ ਥਾਂ ਲਈ ਹੈ। ਕਾਂਗਰਸ ਚਾਰ ਵਾਰ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ। ਇੰਡਿਆ ਬਲਾਕ ਦੇ ਦੋਨਾਂ ਹਿੱਸਿਆਂ ‘ਆਪ’ ਅਤੇ ਕਾਂਗਰਸ ਨੇ ਇਹ ਲੋਕ ਸਭਾ ਸੀਟ ਕਾਂਗਰਸ ਨੂੰ ਦਿੱਤੀ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਕਿਰਨ ਖੇਰ ਚੰਡੀਗੜ੍ਹ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੀ ਹੈ ਪਰ ਹੁਣ ਪਾਰਟੀ ਨੇ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੰਜੇ ਟੰਡਨ ਸਥਾਨਕ ਨੇਤਾ ਹਨ ਅਤੇ ਚੰਡੀਗੜ੍ਹ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਟੰਡਨ ਦਾ ਪਰਿਵਾਰ ਲੰਬੇ ਸਮੇਂ ਤੋਂ ਭਾਜਪਾ ਅਤੇ ਆਰ.ਐਸ.ਐਸ ਨਾਲ ਜੁੜਿਆ ਹੋਇਆ ਹੈ।

By admin

Related Post

Leave a Reply