ਚੰਡੀਗੜ੍ਹ : ਚੰਡੀਗੜ੍ਹ (Chandigarh) ਦੇ ਸੈਕਟਰ-16 ਹਸਪਤਾਲ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਅਚਾਨਕ ਕਲੋਰੀਨ ਗੈਸ (Chlorine gas) ਲੀਕ ਹੋ ਗਈ। ਘਟਨਾ ਸਵੇਰੇ 8 ਵਜੇ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਵਾਪਰੀ। ਜਾਣਕਾਰੀ ਅਨੁਸਾਰ ਹਸਪਤਾਲ ਕੰਪਲੈਕਸ ਵਿੱਚ ਬਣੇ ਟਿਊਬਵੈੱਲ ਨੇੜੇ ਕਲੋਰੀਨ ਗੈਸ ਲੀਕ ਹੋ ਗਈ। ਇਸ ਘਟਨਾ ਨਾਲ ਭਗਦੜ ਮੱਚ ਗਈ।

ਹਸਪਤਾਲ ਦੇ ਸਟਾਫ਼ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਅਤੇ ਪੀ.ਸੀ.ਆਈ. ਨੂੰ ਸੂਚਨਾ ਦਿੱਤੀ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਗੈਸ ਲੀਕ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੇ ਤੁਰੰਤ ਕਲੋਰੀਨ ਗੈਸ ਸਿਲੰਡਰ ਨੂੰ ਬੰਦ ਕਰਵਾ ਦਿੱਤਾ ਅਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

Leave a Reply