ਚੰਡੀਗੜ੍ਹ: ਪੂਰੇ ਉੱਤਰੀ ਭਾਰਤ ਵਾਂਗ, ਪੰਜਾਬ ਵੀ ਇਨ੍ਹੀਂ ਦਿਨੀਂ ਸਖ਼ਤ ਗਰਮੀ ਦੀ ਲਪੇਟ ਵਿੱਚ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 23 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ, ਪਰ ਪੰਜਾਬ ਦੇ ਸਕੂਲਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਅਜਿਹੀ ਸਥਿਤੀ ਵਿੱਚ, ਦੁਪਹਿਰ 2 ਵਜੇ ਸਕੂਲ ਬੰਦ ਹੋਣ ਵੇਲੇ, ਬੱਚਿਆਂ ਨੂੰ ਤੇਜ਼ ਧੁੱਪ ਵਿੱਚ ਘਰ ਵਾਪਸ ਜਾਣਾ ਪੈਂਦਾ ਹੈ, ਜਿਸ ਕਾਰਨ ਬੱਚਿਆਂ ਦੇ ਮਾਪੇ ਵੀ ਚਿੰਤਤ ਹਨ ਕਿ ਬੱਚੇ ਬਿਮਾਰ ਹੋ ਸਕਦੇ ਹਨ।
ਸੂਤਰਾਂ ਅਨੁਸਾਰ, ਸਿੱਖਿਆ ਵਿਭਾਗ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਫ਼ੈੈਸਲਾ ਲਿਆ ਜਾ ਸਕਦਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ 22 ਜਾਂ 23 ਮਈ ਤੱਕ ਸਕੂਲ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਦੂਜੇ ਪਾਸੇ, ਮਾਪਿਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਬੱਚਿਆਂ ਦੀ ਸਿਹਤ ਨੂੰ ਤਰਜੀਹ ਦਿੰਦੇ ਹੋਏ ਜਲਦੀ ਫ਼ੈੈਸਲਾ ਲੈਣਾ ਚਾਹੀਦਾ ਹੈ।
ਗਰਮ ਹਵਾਵਾਂ (ਲੂ) ਅਤੇ ਤੇਜ਼ ਧੁੱਪ ਬੱਚਿਆਂ ਲਈ, ਖਾਸ ਕਰਕੇ ਛੋਟੇ ਬੱਚਿਆਂ ਲਈ ਖਤਰਨਾਕ ਸਾਬਤ ਹੋ ਸਕਦੀਆਂ ਹਨ। ਇਸ ਦੇ ਨਾਲ ਹੀ ਅਧਿਆਪਕ ਸੰਗਠਨਾਂ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਛੁੱਟੀਆਂ ਦਾ ਐਲਾਨ ਕਰੇ ਜਾਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰੇ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
The post ਚੰਡੀਗੜ੍ਹ ਪ੍ਰਸ਼ਾਸਨ ਨੇ ਗਰਮੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ appeared first on Time Tv.
Leave a Reply