ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਦਿੱਤੇ ਸਖ਼ਤ ਹੁਕਮ
By admin / January 23, 2024 / No Comments / Punjabi News
ਚੰਡੀਗੜ੍ਹ: ਚੰਡੀਗੜ੍ਹ (Chandigarh) ਦੇ ਮੇਅਰ ਦੀ ਚੋਣ ਨਾਲ ਸਬੰਧਤ ਦੋ ਪਟੀਸ਼ਨਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦਿੰਦਿਆਂ ਕਿਹਾ ਕਿ ਚੋਣਾਂ ਲਈ 6 ਫਰਵਰੀ ਦੀ ਤਰੀਕ ਬਹੁਤ ਲੇਟ ਹੈ। ਭਲਕੇ 24 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਅਤੇ 6 ਫਰਵਰੀ ਤੋਂ ਪਹਿਲਾਂ ਕਦੋਂ ਚੋਣਾਂ ਹੋਣਗੀਆਂ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ।
ਅਦਾਲਤ ਨੇ ਕਿਹਾ ਕਿ ਜੇਕਰ ਸਹੀ ਤਰੀਕ ਤੈਅ ਹੁੰਦੀ ਹੈ ਤਾਂ ਅਦਾਲਤ ਚੋਣਾਂ ਦੀ ਤਰੀਕ ਤੈਅ ਕਰੇਗੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਯਾਨੀ ਬੁੱਧਵਾਰ ਸਵੇਰੇ 11.30 ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਪਹਿਲਾਂ 18 ਜਨਵਰੀ ਨੂੰ ਹੋਣੀ ਸੀ ਪਰ ਚੋਣ ਅਧਿਕਾਰੀ ਦੀ ਸਿਹਤ ਵਿਗੜ ਜਾਣ ਕਾਰਨ ਵੋਟਾਂ ਤੋਂ ਕੁਝ ਸਮਾਂ ਪਹਿਲਾਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ ਪਰ ਅਦਾਲਤ ਦਾ ਕਹਿਣਾ ਹੈ ਕਿ 6 ਫਰਵਰੀ ਦੀ ਤਰੀਕ ਬਹੁਤ ਲੰਬੀ ਹੈ ਅਤੇ ਪਹਿਲਾਂ ਚੋਣਾਂ ਕਰਵਾਉਣ ਲਈ ਤਰੀਕ ਤੈਅ ਕੀਤੀ ਜਾਵੇ।