ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਸਵੇਰੇ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ(Department of Meteorology) ਮੁਤਾਬਕ ਇਹ ਰੁਝਾਨ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 15 ਅਪ੍ਰੈਲ ਤੱਕ ਸੂਬੇ ਵਿੱਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਇਸ ਦੌਰਾਨ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖਰਾਬ ਮੌਸਮ ਕਾਰਨ ਬਹੁਤ ਪ੍ਰਭਾਵਿਤ ਹੋ ਸਕਦੇ ਹਨ। ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਹਾਲਾਂਕਿ ਤੂਫਾਨ, ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਇਸ ਸਮੇਂ ਕਿਸਾਨ ਕਣਕ ਦੀ ਵਾਢੀ ਕਰ ਰਹੇ ਹਨ। ਮੌਸਮ ਵਿਭਾਗ ਨੇ ਇਕ ਬਿਆਨ ‘ਚ ਕਿਹਾ ਹੈ ਕਿ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ।

Leave a Reply