ਮੋਗਾ : ਮੋਗਾ ਦੇ ਪਿੰਡ ਫੂਲੇਵਾਲਾ ਵਿੱਚ ਛੁੱਟੀਆਂ ਮਨਾਉਣ ਆਇਆ ਬੀ.ਐਸ.ਐਫ. ਜਵਾਨ ਜਗਵਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਗਵਿੰਦਰ ਸਿੰਘ ਦਾ ਅੱਜ ਪਿੰਡ ਫੂਲੇਵਾਲਾ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਤਿਰੰਗੇ ‘ਚ ਪਈ ਲਾਸ਼ ਦੇਖ ਕੇ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਹੋਰ ਅਧਿਕਾਰੀਆਂ ਵੱਲੋਂ ਫੁੱਲਾਂ ਦੇ ਹਾਰ ਭੇਟ ਕੀਤੇ ਗਏ।

ਦੱਸ ਦੇਈਏ ਕਿ ਜਗਵਿੰਦਰ ਸਿੰਘ ਫਰਵਰੀ 2004 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਬੀ.ਐਸ.ਐਫ. ਯੂਨਿਟ ਰਾਜਸਥਾਨ ਦੇ ਬਾੜਮੇਰ ‘ਚ ਡਿਊਟੀ ‘ਤੇ ਸੀ ਅਤੇ ਹਾਲ ਹੀ ‘ਚ ਛੁੱਟੀ ‘ਤੇ ਪਿੰਡ ਫੂਲੇਵਾਲਾ ਆਇਆ ਸੀ ਅਤੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਮੌਕੇ ਪਿੰਡ ਅਤੇ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਜਗਵਿੰਦਰ ਸਿੰਘ ਨੂੰ ਵਿਦਾਇਗੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਗਵਿੰਦਰ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Leave a Reply