ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਵਿੱਚ ਦੋ ਨਕਾਬਪੋਸ਼ ਲੁਟੇਰੇ ਇੱਕ ਸੇਵਾ ਕੇਂਦਰ ਵਿੱਚ ਦਾਖਲ ਹੋ ਗਏ। ਲੁਟੇਰਿਆਂ ਨੇ ਲੜਕੀ ਦੀ ਗਰਦਨ ‘ਤੇ ਚਾਕੂ ਰੱਖ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਤੇਜ਼ੀ ਨਾਲ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਜਦੋਂ ਲੁਟੇਰਿਆਂ ਨੂੰ ਪੈਸੇ ਨਾ ਮਿਲੇ ਤਾਂ ਉਨ੍ਹਾਂ ਨੇ ਛੋਟੀ ਬੱਚੀ ਦੀ ਗਰਦਨ ‘ਤੇ ਚਾਕੂ ਰੱਖ ਦਿੱਤਾ ਅਤੇ 3 ਮੋਬਾਈਲ ਲੈ ਕੇ ਫ਼ਰਾਰ ਹੋ ਗਏ । ਫਿਲਮੀ ਅੰਦਾਜ਼ ‘ਚ ਵਾਪਰੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।

ਦੱਸ ਦਈਏ ਕਿ ਘਟਨਾ ਵਾਲੀ ਥਾਂ ਥਾਣਾ ਬੱਸੀ ਪਠਾਣਾਂ ਤੋਂ ਥੋੜ੍ਹੀ ਹੀ ਦੂਰੀ ‘ਤੇ ਹੈ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਪੁਲਿਸ ਅਜੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਦੱਸਿਆ ਕਿ ਜਿਵੇਂ ਹੀ ਲੁਟੇਰੇ ਸੈਂਟਰ ਦੇ ਅੰਦਰ ਦਾਖਲ ਹੋਏ, ਉਨ੍ਹਾਂ ਨੇ ਸਾਰੇ ਸ਼ਟਰ ਗੇਟਾਂ ਨੂੰ ਹੇਠਾਂ ਸੁੱਟ ਦਿੱਤਾ ਅਤੇ ਗੈਰਾਜ ਦੀਆਂ ਚਾਬੀਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ‘ਤੇ ਔਰਤ ਨੇ ਕਿਹਾ ਕਿ ਚਾਬੀ ਉਸ ਦੇ ਪਤੀ ਕੋਲ ਹੈ। ਇਸ ਦੌਰਾਨ ਲੁਟੇਰਿਆਂ ਨੇ ਕੋਲ ਖੜ੍ਹੀ ਬੱਚੀ ਦੀ ਗਰਦਨ ‘ਤੇ ਚਾਕੂ ਰੱਖ ਦਿੱਤਾ ਅਤੇ 3 ਮੋਬਾਈਲ ਲੈ ਕੇ ਫ਼ਰਾਰ ਹੋ ਗਏ ।

Leave a Reply