ਅੰਮ੍ਰਿਤਸਰ  : 1 ਨਵੰਬਰ 1984 ਦੇ ਸਿੱਖ ਕਤਲੇਆਮ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ 1 ਨਵੰਬਰ ਨੂੰ ਬੰਦੀ ਛੋੜ ਦਿਵਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਯਾਦ ਕਰਨ ਦੇ ਹੁਕਮ ਦਿੱਤੇ ਹਨ। ਤਿਉਹਾਰ ਦੌਰਾਨ ਦੇਸੀ ਘਿਓ ਦੇ ਦੀਵਿਆਂ ਦੀ ਮਾਲਾ ਵਰਤੀ ਜਾਵੇ ਅਤੇ ਬਿਜਲੀ ਦੀ ਸਜਾਵਟ ਦੀ ਵਰਤੋਂ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ 1 ਨਵੰਬਰ 1984 ਨੂੰ ਕਾਂਗਰਸ ਸਰਕਾਰ ਦੀ ਸਰਪ੍ਰਸਤੀ ਹੇਠ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਰਾਜਾਂ ਦੇ 110 ਸ਼ਹਿਰਾਂ ਵਿਚ ਇਕ ਸਾਜ਼ਿਸ਼ ਤਹਿਤ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ, ਜਿਸ ਨੂੰ 1 ਨਵੰਬਰ ਨੂੰ 40 ਸਾਲ ਪੂਰੇ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੰਬਰ 84 ਦੁਨੀਆਂ ਦੇ ਅੰਤ ਤੱਕ ਸਿੱਖ ਮਾਨਸਿਕਤਾ ਵਿੱਚ ਤਾਜ਼ਾ ਰਹੇਗਾ। 1 ਨਵੰਬਰ ਨੂੰ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਤੋਂ ਰਿਹਾਈ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਆਗਮਨ ਦੀ ਯਾਦ ਵਿੱਚ ਬੰਦੀ ਛੋੜ ਦਿਵਸ ਵੀ ਹੈ।

Leave a Reply