November 18, 2024

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z+ ਸਕਿਉਰਿਟੀ

Latest Sports News | India and South Africa | Final match

ਅੰਮ੍ਰਿਤਸਰ : ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ Z+ ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z+ ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇੰਦਰ ਨੇ ਉਨ੍ਹਾਂ ਕੋਲੋਂ Z+ ਸਕਿਓਰਿਟੀ ਵਾਪਸ ਲੈ ਲਈ ਹੈ।

ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਨਾਮਨਜ਼ੂਰ ਕੀਤਾ ਸੀ।

ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀਆਂ ਤਖਤ ਸਾਹਿਬਾਨ ਦੀਆਂ ਸੇਵਾਵਾਂ ਬੇਮਿਸਾਲ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਉਹਨਾਂ ਨੂੰ ਅਜੇ ਲੋੜ ਹੈ। ਤਖਤ ਸਾਹਿਬਾਨ ਦੀਆਂ ਸੇਵਾਵਾਂ ਲਗਾਤਾਰ ਉਹ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਮੈਂ ਉਹਨਾਂ ਦਾ ਅਸਤੀਫਾ ਨਾਮਨਜ਼ੂਰ ਕਰਦਾ ਹਾਂ ਅਤੇ ਉਹਨਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣ l

By admin

Related Post

Leave a Reply