ਜਲੰਧਰ ਇੰਪਰੂਵਮੈਂਟ ਟਰੱਸਟ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ
By admin / September 16, 2024 / No Comments / Punjabi News
ਜਲੰਧਰ : ਜਲੰਧਰ ਇੰਪਰੂਵਮੈਂਟ ਦੇ ਅਧਿਕਾਰੀ ਅਤੇ ਕਰਮਚਾਰੀ (Jalandhar Improvement Officials and Employees) ਹੜਤਾਲ ‘ਤੇ ਚਲੇ ਗਏ ਹਨ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਇੰਪਰੂਵਮੈਂਟ ਟਰੱਸਟ ਦੇ ਮੁਲਾਜ਼ਮਾਂ ‘ਤੇ ਹੋਈ ਐਫ.ਆਈ.ਆਰ. ਦੇ ਵਿਰੋਧ ਵਿੱਚ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਤੇ ਕਰਮਚਾਰੀ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਵੱਲੋਂ ਐਫ.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਬਾਰੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਜੋ ਐਫ.ਆਈ.ਆਰ. ਦਰਜ ਕੀਤੀ ਗਈ ਹੈ ਉਹ ਬਿਲਕੁਲ ਗਲਤ ਹੈ। ਇਸ ਤੋਂ ਪਹਿਲਾਂ ਟਰੱਸਟ ਅਤੇ ਸਰਕਾਰ ਵੱਲੋਂ ਕੋਈ ਜਾਂਚ ਨਹੀਂ ਕਰਵਾਈ ਗਈ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਹ ਐਫ.ਆਈ.ਆਰ. ਰੱਦ ਕੀਤਾ ਜਾਵੇ ਨਹੀਂ ਤਾਂ ਹੜਤਾਲ ਜਾਰੀ ਰਹੇਗੀ ਅਤੇ ਕੋਈ ਕੰਮ ਨਹੀਂ ਹੋਵੇਗਾ। ਵਰਨਣਯੋਗ ਹੈ ਕਿ ਪਿਛਲੇ ਦਿਨੀਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਟਰੱਸਟ ਦੇ ਈ.ਓ. ਰਾਜੇਸ਼ ਸਮੇਤ ਕਈ ਕਰਮਚਾਰੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਵਾਈ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਦਾ ਨੁਕਸਾਨ ਕੀਤਾ ਹੈ।