November 5, 2024

ਜਲੰਧਰ ‘ਚ ਜ਼ਮੀਨ ਵਿਵਾਦ ਨੂੰ ਲੈ ਕੇ ਭਤੀਜੇ ਨੇ ਆਪਣੇ ਚਾਚੇ ਦਾ ਕੀਤਾ ਕਤਲ

ਜਲੰਧਰ : ਪੰਜਾਬ ਦੇ ਜਲੰਧਰ (Jalandhar) ਸ਼ਹਿਰ ਸ਼ਾਹਕੋਟ ਨੇੜੇ ਜ਼ਮੀਨ ਵਿਵਾਦ ਨੂੰ ਲੈ ਕੇ ਭਤੀਜੇ ਨੇ ਆਪਣੇ ਚਾਚੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਭਤੀਜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ ਤਿੰਨ ਸਾਥੀ ਹਾਲੇ ਫਰਾਰ ਹਨ। ਪੁਲਿਸ ਜਲਦ ਹੀ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਫਰਾਰ ਦੋਸ਼ੀਆਂ ਬਾਰੇ ਪੁੱਛਗਿੱਛ ਕਰੇਗੀ। ਚਾਚਾ ਲਖਵੀਰ ਸਿੰਘ ਉਰਫ ਲੱਖਾ (65) ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਆਪਣੇ ਪਰਿਵਾਰ ਸਮੇਤ ਫਰਾਰ ਸੀ। ਗ੍ਰਿਫ਼ਤਾਰੀ ਦਾ ਭਰੋਸਾ ਮਿਲਣ ਤੋਂ ਬਾਅਦ ਪਰਿਵਾਰ ਨੇ ਲਖਵੀਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ।

ਦੱਸ ਦੇਈਏ ਕਿ ਲਖਵੀਰ ਸਿੰਘ ਉਰਫ ਲੱਖਾ ਦਾ ਆਪਣੇ ਵੱਡੇ ਭਰਾ ਦੇ ਲੜਕਿਆਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਭਤੀਜਾ ਜਸਵਿੰਦਰ ਸਿੰਘ ਚਾਚਾ ਲਖਵੀਰ ਸਿੰਘ ਨੂੰ ਖੇਤਾਂ ਨੂੰ ਪਾਣੀ ਲਾਉਣ ਅਤੇ ਖੂਹ ’ਤੇ ਜਾਣ ਤੋਂ ਰੋਕਦਾ ਸੀ। ਦੋਵਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਮਾਮਲਾ ਵੀ ਚੱਲ ਰਿਹਾ ਸੀ। ਕੱਲ੍ਹ ਸਵੇਰੇ ਕਰੀਬ 10 ਵਜੇ ਲਖਵੀਰ ਸਿੰਘ ਖੇਤਾਂ ਵਿੱਚ ਘੁੰਮ ਰਿਹਾ ਸੀ ਤਾਂ ਅਚਾਨਕ ਮੱਕੀ ਦੇ ਖੇਤ ਵਿੱਚੋਂ ਬਾਹਰ ਆ ਰਹੇ ਉਸ ਦੇ ਭਤੀਜੇ ਨੇ ਉਸ ’ਤੇ ਹਮਲਾ ਕਰ ਦਿੱਤਾ। ਮੁਲਜ਼ਮ ਭਤੀਜੇ ਨੇ ਚਾਕੂ ਨਾਲ ਕਈ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਘਟਨਾ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਜਦੋਂ ਪਿੰਡ ਵਾਸੀਆਂ ਨੇ ਲੱਖਾ ਨੂੰ ਜ਼ਖਮੀ ਹਾਲਤ ‘ਚ ਦੇਖਿਆ ਤਾਂ ਉਨ੍ਹਾਂ ਤੁਰੰਤ ਪਰਿਵਾਰ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਲੱਖਾ ਨੂੰ ਇਲਾਜ ਲਈ ਸ਼ਾਹਕੋਟ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਲਖਵੀਰ ਸਿੰਘ ਦੀ ਮੌਤ ਹੋ ਗਈ।

By admin

Related Post

Leave a Reply