November 5, 2024

ਜਲੰਧਰ ‘ਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ‘ਚ ਹਰ ਰੋਜ਼ ਹੋ ਰਿਹਾ ਹੈ ਵਾਧਾ

Latest Punjabi News | Dengue Positive Patients | Jalandhar

ਜਲੰਧਰ : ਜਲੰਧਰ ਦੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ, ਜ਼ਿਲ੍ਹੇ ਵਿੱਚ ਡੇਂਗੂ ਪਾਜ਼ੇਟਿਵ ਮਰੀਜ਼ਾਂ (Dengue Positive Patients) ਦੀ ਗਿਣਤੀ ਹਰ ਰੋਜ਼ ਇੱਕ-ਇੱਕ ਕਰਕੇ ਵੱਧ ਰਹੀ ਹੈ। ਬੀਤੇ ਦਿਨ ਡੇਂਗੂ ਦਾ ਇੱਕ ਹੋਰ ਪਾਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿੱਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ, ਜਿਨ੍ਹਾਂ ਵਿੱਚੋਂ 13 ਮਰੀਜ਼ ਸ਼ਹਿਰੀ ਅਤੇ 6 ਪੇਂਡੂ ਖੇਤਰ ਦੇ ਵਸਨੀਕ ਹਨ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਅਦਿੱਤਿਆ ਪਾਲ ਨੇ ਦੱਸਿਆ ਕਿ ਬੀਤੇ ਦਿਨ ਡੇਂਗੂ ਪਾਜ਼ੀਟਿਵ ਪਾਇਆ ਗਿਆ 18 ਸਾਲਾ ਨੌਜਵਾਨ ਗੌਤਮ ਨਗਰ ਦਾ ਰਹਿਣ ਵਾਲਾ ਹੈ। ਉਸ ਨੂੰ ਬੁਖਾਰ ਹੋਣ ਕਾਰਨ 4-5 ਦਿਨ ਪਹਿਲਾਂ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਆਈ। ਉਕਤ ਡੇਂਗੂ ਪਾਜ਼ੇਟਿਵ ਨੌਜਵਾਨ ਨੂੰ ਹਸਪਤਾਲ ਤੋਂ ਛੁੱਟੀ ਲੈਕੇ ਘਰ ਚਲਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਡੇਂਗੂ ਦੇ 21 ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਇੱਕ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਡਾ: ਅਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਬੀਤੇ ਦਿਨ 2866 ਘਰਾਂ ਦਾ ਸਰਵੇਖਣ ਕੀਤਾ ਅਤੇ 20 ਥਾਵਾਂ ‘ਤੇ ਡੇਂਗੂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿੱਚੋਂ 12 ਥਾਵਾਂ ਸ਼ਹਿਰੀ ਅਤੇ 8 ਪੇਂਡੂ ਖੇਤਰਾਂ ਵਿੱਚ ਹਨ। ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਹੁਣ ਤੱਕ ਜ਼ਿਲ੍ਹੇ ਦੇ 2,39,600 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 510 ਥਾਵਾਂ ‘ਤੇ ਲਾਰਵਾ ਮਿਲਿਆ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ।

By admin

Related Post

Leave a Reply