ਜਲੰਧਰ: ਜਲੰਧਰ (Jalandhar) ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇੱਥੇ ਇੱਕ ਮਾਸੂਮ ਬੱਚੀ ਨਾਲ ਬਲਾਤਕਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਬਸਤੀ ਬਾਵਾ ਖੇਲ ਨੇੜੇ 15 ਸਾਲਾ ਨਾਬਾਲਗ ਲੜਕੇ ਨੇ 3 ਸਾਲਾ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਮੁਲਜ਼ਮ ਗੁਆਂਢ ਵਿੱਚ ਰਹਿੰਦਾ ਹੈ। ਉਸ ਨੇ ਲੜਕੀ ਨੂੰ ਮਠਿਆਈ ਦੇਣ ਦੇ ਬਹਾਨੇ ਆਪਣੇ ਕੋਲ ਬੁਲਾਇਆ ਅਤੇ ਉਸ ਨਾਲ ਗਲਤ ਹਰਕਤਾਂ ਕੀਤੀਆਂ। ਫਿਲਹਾਲ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।