ਜਲੰਧਰ : ਆਮ ਆਦਮੀ ਪਾਰਟੀ (Aam Aadmi Party) ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (MP Sushil Kumar Rinku) ਅਤੇ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਖ਼ਿਲਾਫ਼ ਪਾਰਟੀ ਵਰਕਰਾਂ ਦਾ ਰੋਸ ਲਗਾਤਾਰ ਜਾਰੀ ਹੈ।

ਦੇਰ ਰਾਤ ਸ਼ਹਿਰ ਵਿੱਚ ਰਿੰਕੂ ਅਤੇ ਸ਼ੀਤਲ ਖ਼ਿਲਾਫ਼ ‘ਪੰਜਾਬ ਦੇ ਗੱਦਾਰ’ ਦੇ ਪੋਸਟਰ ਲਾਏ ਗਏ, ਜਿਸ ਕਾਰਨ ਭਾਜਪਾ ਵਰਕਰਾਂ ਵਿੱਚ ਰੋਸ ਹੈ। ਉਨ੍ਹਾਂ ਨੇ ਹੰਗਾਮਾ ਕੀਤਾ ਅਤੇ ਇਸ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਵਰਕਰਾਂ ਨੂੰ ਕਿਹਾ ਕਿ ਇਨ੍ਹਾਂ ਪੋਸਟਰਾਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਇਨ੍ਹਾਂ ਨੂੰ ਲਗਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਦੱਸ ਦੇਈਏ ਕਿ ਬੀਤੇ ਦਿਨ ‘ਆਪ’ ਦੇ ਮੰਤਰੀਆਂ ਅਤੇ ਵਰਕਰਾਂ ਨੇ ਦੋਵਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਇੰਨਾ ਹੀ ਨਹੀਂ ਉਨ੍ਹਾਂ ਦੇ ਘਰ ਨੇੜੇ ਲੱਗੇ ਸਰਕਾਰੀ ਬੋਰਡ ਵੀ ਤੋੜ ਦਿੱਤੇ ਗਏ ਸਨ।

Leave a Reply