ਜਲੰਧਰ : ਸ਼ਹਿਰ ‘ਚ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸ਼ਹਿਰ ਵਿੱਚ ਆਏ ਦਿਨ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਲੋਕਾਂ ਦੀ ਸੁਰੱਖਿਆ ਲਈ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ। ਬੀਤੇ ਦਿਨ, ਦਿਨ ਦਿਹਾੜੇ ਪਠਾਨਕੋਟ ਚੌਂਕ ਤੋਂ ਕੁਝ ਦੂਰੀ ‘ਤੇ ਬਾਈਕ ਸਵਾਰ ਦੋ ਲੁਟੇਰਿਆਂ ਨੇ ਐਕਟਿਵਾ ਦੇ ਪਿੱਛੇ ਬੈਠੀ ਬਜ਼ੁਰਗ ਔਰਤ ਦੀਆਂ ਦੋਵੇਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਫ਼ਰਾਰ ਹੋ ਗਏ।

ਇਸ ਸਬੰਧੀ ਥਾਣਾ 7 ਦੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਪੀੜਤ ਬਲਵਿੰਦਰ ਕੌਰ ਪਤਨੀ ਸਤੀਸ਼ ਕੁਮਾਰ ਵਾਸੀ ਨੂਰਪੁਰ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਨਾਲ ਐਕਟਿਵਾ ਦੀ ਪਿਛਲੀ ਸੀਟ ‘ਤੇ ਬੈਠ ਕੇ ਜਾ ਰਹੀ ਸੀ। ਜਿਵੇਂ ਹੀ ਉਹ ਡੀ ਮਾਰਟ ਦੇ ਸਾਹਮਣੇ ਪਹੁੰਚੀ ਤਾਂ ਇੱਕ ਬਾਈਕ ਸਵਾਰ ਲੜਕੇ ਨੇ ਉਨ੍ਹਾਂ ਨੂੰ ਐਕਟਿਵਾ ਸਾਈਡ ‘ਤੇ ਕਰਨ ਲਈ ਕਿਹਾ। ਕੁਝ ਦੇਰ ਬਾਅਦ ਹੀ ਬਾਈਕ ਦੇ ਪਿੱਛੇ ਬੈਠੇ ਨੌਜਵਾਨ ਨੇ ਦੋਵੇਂ ਹੱਥਾਂ ਨਾਲ ਦੋਵੇਂ ਕੰਨਾਂ ‘ਚੋਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਤੇਜ਼ ਰਫ਼ਤਾਰ ਨਾਲ ਬਾਈਕ ਭਜਾ ਕੇ ਲੈ ਗਏ।

ਇਸ ਘਟਨਾ ਤੋਂ ਬਾਅਦ ਬਜ਼ੁਰਗ ਔਰਤ ਅਤੇ ਉਸ ਦਾ ਰਿਸ਼ਤੇਦਾਰ ਡਰ ਗਏ ਅਤੇ ਆਪਣੇ ਘਰ ਪਰਤ ਗਏ। ਘਰ ਜਾ ਕੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ 8 ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਥਾਣਾ 7 ਦੇ ਇੰਚਾਰਜ ਗੁਰਮੁੱਖ ਸਿੰਘ ਅਤੇ ਉਨ੍ਹਾਂ ਦੀ ਟੀਮ ਬਲਵਿੰਦਰ ਕੌਰ ਦੇ ਬਿਆਨ ਲੈਣ ਲਈ ਨੂਰਪੁਰ ਪਹੁੰਚੀ। ਪੁਲਿਸ ਨੇ ਪੀੜਤਾ ਦੇ ਬਿਆਨ ਲੈ ਕੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਸੀ.ਸੀ.ਟੀ.ਵੀ ਕੈਮਰਿਆਂ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ।

Leave a Reply