ਚੰਡੀਗੜ੍ਹ : ਦੇਸ਼ ਦਾ 78ਵਾਂ ਸੁਤੰਤਰਤਾ ਦਿਵਸ ਅੱਜ ਪੂਰੇ ਸੂਬੇ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਇਸ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਭਲਕੇ ਯਾਨੀ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਜ਼ਿਿਲ੍ਹਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਲੰਧਰ, ਗੁਰਦਾਸਪੁਰ, ਮੋਗਾ, ਨਵਾਂਸ਼ਹਿਰ, ਅੰਮ੍ਰਿਤਸਰ, ਮਾਨਸਾ, ਬਠਿੰਡਾ ਸ਼ਾਮਲ ਹਨ। ਇਸ ਤੋਂ ਇਲਾਵਾ ਪਟਿਆਲਾ, ਤਰਨਤਾਰਨ ਅਤੇ ਪਠਾਨਕੋਟ ਦੇ ਉਨ੍ਹਾਂ ਸਕੂਲਾਂ ਵਿੱਚ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਆਜ਼ਾਦੀ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਸੀ.ਐਮ. ਮਾਨ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਜਲੰਧਰ ਦੇ ਸਕੂਲਾਂ ਵਿੱਚ 16 ਤਰੀਕ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚੇ ਕਈ ਦਿਨਾਂ ਤੋਂ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੀ ਤਿਆਰੀ ਕਰ ਰਹੇ ਹਨ। ਜਿਸ ਕਾਰਨ ਕੱਲ੍ਹ ਸਾਰੇ ਸਕੂਲ ਬੰਦ ਰਹਿਣਗੇ। ਇਸ ਤੋਂ ਬਾਅਦ ਬਾਕੀ ਜ਼ਿਿਲ੍ਹਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।