ਫਿਲੌਰ : ਪੰਜਾਬ ਤੋਂ ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਆਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ NSA ਤਹਿਤ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦੇਹਾਤ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਦੇ ਨਾਲ ਉਨ੍ਹਾਂ ਦਾ ਇਕ ਸਾਥੀ ਵੀ ਮੌਜੂਦ ਸੀ, ਜੋ ਫਿਲੌਰ ਬੱਸ ਸਟੈਂਡ ਨੇੜੇ ਕਾਰ ‘ਚ ਕਾਲੀ ਜਾਲੀ ਲਗਾ ਕੇ ICE Drug ਦਾ ਨਸ਼ਾ ਕਰ ਰਿਹਾ ਸੀ।

ਪਤਾ ਲੱਗਾ ਹੈ ਕਿ ਪੁਲਿਸ ਨੇ ਉਸ ਕੋਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਉਪਰੋਕਤ ਮਾਮਲੇ ਦੀ ਪੁਸ਼ਟੀ ਐਸ.ਐਸ.ਪੀ. ਅੰਕੁਰ ਗੁਪਤਾ ਦਾ ਕਹਿਣਾ ਹੈ ਕਿ ਇਸ ਪੂਰੇ ਮਾਮਲੇ ਸਬੰਧੀ ਜਲਦ ਹੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਪੁਲਿਸ ਅੰਮ੍ਰਿਤਪਾਲ ਦੇ ਭਰਾ ਅਤੇ ਉਸ ਦੇ ਸਾਥੀ ਨੂੰ ਦੁਪਹਿਰ ਬਾਅਦ ਅਦਾਲਤ ਵਿੱਚ ਪੇਸ਼ ਕਰੇਗੀ।

ਦੂਜੇ ਪਾਸੇ ਅੰਮ੍ਰਿਤਪਾਲ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਹਰਪ੍ਰੀਤ ਕੱਲ੍ਹ ਤੋਂ ਲਾਪਤਾ ਸੀ, ਉਸ ਦੀ ਭਾਲ ਕੀਤੀ ਜਾ ਰਹੀ ਸੀ, ਫੋਨ ਵੀ ਬੰਦ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕੱਲ੍ਹ ਤੋਂ ਅਜਿਹਾ ਲੱਗ ਰਿਹਾ ਸੀ ਕਿ ਪੁਲੀਸ ਕੋਈ ਵੱਡਾ ਕੇਸ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ।

Leave a Reply