ਜਲੰਧਰ : ਬਸਤੀ ਮਿੱਠੂ ਇਲਾਕੇ ‘ਚ ਛੋਟੇ ਮਿਸਤਰੀ ਨਾਂ ਦੇ 45 ਸਾਲਾ ਪ੍ਰਵਾਸੀ ਮਜ਼ਦੂਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਸ.ਐਚ.ਓ ਥਾਣਾ ਬਸਤੀ ਬਾਵਾ ਖੇਲ ਬਲਜਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਮ੍ਰਿਤਕ ਛੋਟਾ ਮਿਸਤਰੀ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਸੀ ਅਤੇ 7-8 ਸਾਲਾਂ ਤੋਂ ਬਸਤੀ ਮਿੱਠੂ ਵਿੱਚ ਬਲਵਿੰਦਰ ਸਿੰਘ ਦੇ ਕੁਆਰਟਰ ਵਿੱਚ ਰਹਿ ਰਿਹਾ ਸੀ।

ਕੁਆਰਟਰ ਦੇ ਨੇੜੇ ਰਹਿੰਦੇ ਲੋਕਾਂ ਨੇ ਦੇਖਿਆ ਕਿ ਛੋਟੀ ਦੀ ਲਾਸ਼ ਉਸ ਦੇ ਕੁਆਰਟਰ ਵਿੱਚ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਸਬੰਧੀ ਉਨ੍ਹਾਂ ਬਲਵਿੰਦਰ ਸਿੰਘ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਵੱਲੋਂ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਥਾਣਾ ਮੁਖੀ ਭਿੰਡਰ ਨੇ ਦੱਸਿਆ ਕਿ ਪੁਲਿਸ ਨੇ ਕੁਆਟਰ ਮਾਲਕ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕਰਦਿਆਂ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅੱਜ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਛੋਟੂ ਦੀ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

Leave a Reply