ਜਲੰਧਰ ਪੁਲਿਸ ਨੇ ਡਰੱਗ ਰੈਕੇਟ ਗਿਰੋਹ ਦਾ ਕੀਤਾ ਪਰਦਾਫਾਸ਼
By admin / March 3, 2024 / No Comments / Punjabi News
ਜਲੰਧਰ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਵਚਨਬੱਧ ਹੈ, ਜਿਸਦੇ ਚਲਦਿਆਂ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ (Jalandhar Commissionerate Police) ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਗਿਰੋਹ (International Drug Racket Gangs) ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਕਿਲੋ ਅਫੀਮ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਇੰਟਰਨੈਸ਼ਨਲ ਕੋਰੀਅਰ ਸਰਵਿਸ ਰਾਹੀਂ ਚਾਰ ਵੱਖ-ਵੱਖ ਦੇਸ਼ਾਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਸਨ।
ਜਦੋਂ ਕਿ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਇੰਸਟਾਗ੍ਰਾਮ ‘ਤੇ ਤਸਵੀਰਾਂ ਅਤੇ ਵੀਡੀਓ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ।ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਯੂ.ਕੇ., ਯੂ.ਐਸ.ਏ. ,ਕੈਨੇਡਾ ਅਤੇ ਆਸਟ੍ਰੇਲੀਆ ਨੂੰ ਨਿਸ਼ਾਨਾ ਬਣਾਉਣ ਲਈ ਅੰਤਰਰਾਸ਼ਟਰੀ ਕੋਰੀਅਰ ਸੇਵਾਵਾਂ ਦੀ ਵਰਤੋਂ ਕਰਕੇ ਕਈ ਤਸਕਰ ਇਹ ਡਰੱਗ ਰੈਕੇਟ ਚਲਾ ਰਹੇ ਹਨ। ਜਲੰਧਰ ਪੁਲਿਸ ਨੇ ਐਨ.ਡੀ.ਪੀ.ਐਸ ਤਹਿਤ ਐਫ.ਆਈ.ਆਰ ਦਰਜ ਕੀਤੀ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰਕੇ ਇਸ ਅੰਤਰਰਾਸ਼ਟਰੀ ਡਰੱਗ ਰੈਕੇਟ ਗਿਰੋਹ ਦੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੀ ਹੈ।