ਜਲੰਧਰ: ਜਲੰਧਰ ਪੱਛਮੀ ਵਿਧਾਨ ਸਭਾ ਸੀਟ (Jalandhar West Vidhan Sabha Seat) ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (Aam Aadmi Party) ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਜਲੰਧਰ ਪੱਛਮੀ ਤੋਂ ਮਹਿੰਦਰ ਭਗਤ (Mahendra Bhagat) ਨੂੰ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਮਹਿੰਦਰ ਭਗਤ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿੱਚ ਸਨ।
ਜਲੰਧਰ ਪੱਛਮੀ ਦੀ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਉਕਤ ਸੀਟ ‘ਤੇ 10 ਜੁਲਾਈ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।