ਜਲੰਧਰ : ਜਲੰਧਰ ਲੋਕ ਸਭਾ (Jalandhar Lok Sabha) ਹਲਕੇ ‘ਚ ਕਾਂਗਰਸ ਦੀ ਚੋਣ ਮੁਹਿੰਮ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਰਾਜਪੂਤ ਭਲਾਈ ਬੋਰਡ ਦੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਚੌਹਾਨ ਜਲਦ ਹੀ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋਣ ਜਾ ਰਹੇ ਹਨ।

ਪੱਕੇ ਸੂਤਰਾਂ ਅਨੁਸਾਰ ਅੱਜ ਬਲਬੀਰ ਚੌਹਾਨ ਦੀ ਇਸ ਸਬੰਧੀ ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਨਾਲ ਗੁਪਤ ਮੀਟਿੰਗ ਹੋਈ ਹੈ ਅਤੇ ਅਗਲੇ 1-2 ਦਿਨਾਂ ਵਿਚ ਸੁਖਬੀਰ ਬਾਦਲ ਜਲੰਧਰ ਵਿਚ ਬਲਬੀਰ ਚੌਹਾਨ ਦੀ ਰਿਹਾਇਸ਼ ‘ਤੇ ਆ ਕੇ ਰਸਮੀ ਤੌਰ ‘ਤੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਨਗੇ। ਜ਼ਿਕਰਯੋਗ ਹੈ ਕਿ ਸਾਬਕਾ ਕੌਂਸਲਰ ਚੌਹਾਨ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਦੇ ਖਾਸ ਵਿਅਕਤੀ ਹਨ ਅਤੇ ਉਨ੍ਹਾਂ ਦੇ ਕੇ.ਪੀ. ਨਾਲ ਸਾਲਾਂ ਤੋਂ ਇੱਕ ਪਰਿਵਾਰ ਅਤੇ ਨਜ਼ਦੀਕੀ ਰਿਸ਼ਤਾ ਹੈ।

ਕੇ.ਪੀ. ਹਾਲ ਹੀ ‘ਚ ਕਾਂਗਰਸ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਉਹ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ ਅਤੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਬਲਬੀਰ ਚੌਹਾਨ ਅਜਿਹੇ ਹੀ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਹਨ। ਜਿਸ ਨੇ ਕਈ ਦਹਾਕਿਆਂ ਤੱਕ ਪਾਰਟੀ ਦੀ ਸੇਵਾ ਕੀਤੀ ਹੈ ਅਤੇ ਚੌਹਾਨ ਪਰਿਵਾਰ ਦਾ ਰਾਜਪੂਤ ਭਾਈਚਾਰੇ ਵਿੱਚ ਕਾਫ਼ੀ ਪ੍ਰਭਾਵ ਹੈ।

Leave a Reply