November 5, 2024

ਜ਼ਹਿਰੀਲੀ ਸ਼ਰਾਬ ਪੀਣ ਕੇ ਮਰਨ ਵਾਲਿਆਂ ਮ੍ਰਿਤਕ ਦੇ ਪਰਿਵਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ

ਸੰਗਰੂਰ : ਸੰਗਰੂਰ (Sangrur) ਜ਼ਿਲ੍ਹੇ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਨੌਜ਼ਵਾਨਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕਾਂ ਦਾ ਪਟਿਆਲਾ (Patiala) ਤੇ ਸੰਗਰੂਰ ‘ਚ ਇਲਾਜ ਚਲ ਰਿਹਾ ਹੈ। ਇਸ ਹੋਈ ਮੰਦਭਾਗੀ ਘਟਨਾ ਨੂੰ ਲੈ ਕੇ ਸਿਆਸੀ ਲੀਡਰਾਂ ਵੱਲੋਂ ਆਪਣਾ ਆਪਣਾ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਮ੍ਰਿਤਕ ਦੇ ਪਰਿਵਾਰਾਂ ਨਾਲ ਮਿਲ ਕੇ ਦੁੱਖ ਦਾ ਪ੍ਰਗਟਵਾ ਕੀਤਾ ਗਿਆ। ਜਿਸ ਦੀ ਜਾਣਕਾਰੀ ਖੁਦ ਸੁਖਬੀਰ ਬਾਦਲ ਨੇ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਹੈ।

ਉਹ ਪਿੰਡ ਗੁੱਜਰਾਂ ਵਿਖੇ ਪਹੁੰਚੇ। ਜਿੱਥੇ ਵੱਡੀ ਗਿਣਤੀ ‘ਚ ਲੋਕਾਂ ਦਾ ਇੱਕਠ ਦੇਖਣ ਨੂੰ ਵੀ ਮਿਲੀਆਂ। ਇਸ ਦੌਰਾਨ ਸੁਖਬੀਰ ਬਾਦਲ ਨੇ ਦੁਖ ਸਾਂਝਾ ਕਰਦਿਆਂ ਕਿਹਾ ਕਿ ਪਰਿਵਾਰਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਜ਼ਹਿਰੀਲੀ ਸ਼ਰਾਬ ਨੇ ਲੋਕਾਂ ਦੇ ਘਰ ਬਰਬਾਦ ਕਰ ਦਿੱਤੇ ਹਨ। ਪੰਜਾਬ ‘ਚ ਹਰ ਰੋਜ਼ ਨਸ਼ੇ ਅਤੇ ਸ਼ਰਾਬ ਕਾਰਨ ਮੌਤਾਂ ਹੋ ਰਹੀਆਂ ਹਨ।

ਸੁਖਬੀਰ ਬਾਦਲ ਨੇ ਕਿਹਾ ਇਸ ਮਾਮਲੇ ‘ਚ ਪੂਰੀ ਤਰ੍ਹਾਂ ਨਾਲ ਹਰ ਪਹਿਲੂ ਦੀ ਜਾਂਚ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਉਸ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਲੋਕਾਂ ਦੇ ਪਰਿਵਾਰ ਬਰਬਾਦ ਹੋ ਗਏ ਹਨ ਅਤੇ ਸਰਕਾਰ ਨੂੰ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰ ਦੇ ਬੱਚਿਆਂ ਨੂੰ ਨੌਕਰੀ ਅਤੇ ਮੁਆਵਜ਼ਾ ਵਧਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ।

By admin

Related Post

Leave a Reply