November 5, 2024

ਜ਼ਿਲ੍ਹਾ ਪ੍ਰਸ਼ਾਸਨ ਤੇ ਸਕੂਲ ਸਿੱਖਿਆ ਵਿਭਾਗ ਨੇ ਪ੍ਰਿੰਸੀਪਲਾਂ ਨੂੰ ਕੀਤਾ ਜਾਰੀ ਸਖ਼ਤ ਨੋਟਿਸ

ਲੁਧਿਆਣਾ : ਕਈ ਸਕੂਲਾਂ ‘ਚ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਮਾਨਸਿਕ ਜਾਂ ਸਰੀਰਕ ਸਜ਼ਾ ਦੇਣ ਦੇ ਮਾਮਲਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਕੂਲ ਸਿੱਖਿਆ ਵਿਭਾਗ ਨੇ ਸਖਤ ਨੋਟਿਸ ਲਿਆ ਹੈ।

ਇਹੀ ਕਾਰਨ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੇ ਦੂਜੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹੇ ਦੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲ ਵਿੱਚ ਕਿਸੇ ਵੀ ਵਿਦਿਆਰਥੀ ਨਾਲ ਦੁਰਵਿਵਹਾਰ ਜਾਂ ਸਰੀਰਕ ਸਜ਼ਾ ਨਾ ਦੇਣ। ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸਬੰਧੀ ਅਧਿਆਪਕਾਂ ਨੂੰ ਵੀ ਹਦਾਇਤਾਂ ਜਾਰੀ ਕਰਨ। ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਕੋਈ ਵਿਦਿਆਰਥੀ ਕੋਈ ਗਲਤੀ ਕਰਦਾ ਹੈ ਤਾਂ ਅਧਿਆਪਕ ਉਸ ਦੀ ਮਾਨਸਿਕ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਉਸ ਨਾਲ ਪਿਆਰ ਨਾਲ ਪੇਸ਼ ਆਉਣ। ਇਹ ਅਧਿਆਪਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀ ਨੂੰ ਉਸਦੀ ਗਲਤੀ ਤੋਂ ਸਿੱਖਣ ਵਿੱਚ ਮਦਦ ਕਰਨ ਅਤੇ ਭਵਿੱਖ ਵਿੱਚ ਆਪਣੇ ਵਿਵਹਾਰ ਨੂੰ ਸੁਧਾਰਨ ਲਈ ਪ੍ਰੇਰਿਤ ਕਰਨ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਮਹੀਨੇ ‘ਚ ਇਕ ਨਿੱਜੀ ਸਕੂਲ ਦੇ ਅਧਿਆਪਕ ਨੇ ਇਕ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਜਿਸ ਦੀ ਵੀਡੀਓ ਸਕੂਲ ਦੇ ਇਕ ਵਿਦਿਆਰਥੀ ਦੇ ਮਾਪਿਆਂ ਨੇ ਬਣਾਈ ਸੀ, ਜਿਸ ਨੂੰ ਬਾਅਦ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ ਸੀ। ਉਕਤ ਮਾਮਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਲਦਬਾਜ਼ੀ ‘ਚ ਕਈ ਕਦਮ ਚੁੱਕਣ ਦੇ ਦਾਅਵੇ ਕੀਤੇ ਪਰ ਅੱਜ ਵੀ ਉਹ ਦਾਅਵੇ ਕਾਗਜ਼ ‘ਤੇ ਹੀ ਰਹਿ ਗਏ ਹਨ।

By admin

Related Post

Leave a Reply