ਬਮਿਆਲ: ਭਾਰਤ-ਪਾਕਿਸਤਾਨ ਸਰਹੱਦ (India-Pakistan Border) ਦੀ ਜ਼ੀਰੋ ਲਾਈਨ ‘ਤੇ ਦੋ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਤੋਂ ਬਾਅਦ ਇਲਾਕੇ ‘ਚ ਹਲਚਲ ਦੇ ਮੱਦੇਨਜ਼ਰ ਪੁਲਿਸ ਅਤੇ ਹੋਰ ਏਜੰਸੀਆਂ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਪੂਰੇ ਇਲਾਕੇ ‘ਚ ਭਾਰੀ ਪੁਲਿਸ ਫੋਰਸ ਨਾਲ ਤਲਾਸ਼ੀ ਮੁਹਿੰਮ (Search Operation) ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਜ਼ੀਰੋ ਲਾਈਨ ਦੇ ਨਜ਼ਦੀਕ ਪੈਂਦੇ ਪਿੰਡ ਕੋਟ ਭੱਟੀਆਂ ਵਿਖੇ ਬੀਤੀ ਰਾਤ ਕਰੀਬ 1.30 ਵਜੇ ਦੋ ਸ਼ੱਕੀ ਵਿਅਕਤੀ ਦੇਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਗਿਆ ਸੀ ਕਿ ਭਾਰਤ-ਪਾਕਿਸਤਾਨ ਤੋਂ 7 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਪਿੰਡ ਕੋਟ ਭੱਟੀਆਂ ਦੇ ਇਕ ਫਾਰਮ ਹਾਊਸ ‘ਤੇ ਮਜ਼ਦੂਰਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਲੀ ਵਰਦੀ ਵਿੱਚ ਦੇਖਿਆ।

ਇਸ ਤੋਂ ਬਾਅਦ ਸਰਹੱਦੀ ਖੇਤਰ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ ਅਤੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਰਹੱਦੀ ਖੇਤਰ ਦੇ ਅੰਦਰ ਨਾਕੇਬੰਦੀਆਂ ‘ਤੇ ਪੂਰੀ ਸਖ਼ਤੀ ਲਾਗੂ ਕਰ ਦਿੱਤੀ ਗਈ ਹੈ ਅਤੇ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ।

Leave a Reply