ਫ਼ਿਰੋਜ਼ਪੁਰ: ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ (Ferozepur Central Jail ) ਪਿਛਲੇ ਕਾਫ਼ੀ ਸਮੇਂ ਤੋਂ ਸੁਰਖੀਆਂ ਵਿੱਚ ਹੈ। ਸਹਾਇਕ ਸੁਪਰਡੈਂਟ ਜਸਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ 5 ਹੋਰ ਮੋਬਾਈਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਭੇਜੀ ਲਿਖਤੀ ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਹਵਾਲਾਤੀ ਮਲਕੀਅਤ ਸਿੰਘ ਉਰਫ ਕੀਰਤ , ਸ਼ੁਭਮ, ਕੈਦੀ ਗੁਰਸ਼ੇਰ ਸਿੰਘ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਬੈਰਕ ਨੰਬਰ 11 ਦੇ ਦੋਸ਼ੀ ਮਲਕੀਅਤ ਸਿੰਘ ਕੋਲੋਂ ਸਿਮ ਕਾਰਡ ਵਾਲਾ 1 ਨੋਕੀਆ ਕੀ-ਪੈਡ ਮੋਬਾਈਲ ਫੋਨ ਅਤੇ ਸਿਮ ਕਾਰਡ ਤੋਂ ਬਿਨਾਂ 2 ਲਾਵਾਰਿਸ ਨੋਕੀਆ ਅਤੇ ਹੀਰੋ ਕੀ-ਪੈਡ ਮੋਬਾਈਲ ਬਰਾਮਦ ਹੋਏ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਜੇਲ੍ਹ ਪ੍ਰਸ਼ਾਸਨ ਨੇ ਨਵੀਂ ਬੈਰਕ ਨੰਬਰ 3 ਦੀ ਤਲਾਸ਼ੀ ਲਈ ਤਾਂ ਕੈਦੀ ਗੁਰਸ਼ੇਰ ਸਿੰਘ ਕੋਲੋਂ ਬਿਨਾਂ ਸਿਮ ਕਾਰਡ ਤੋਂ ਇੱਕ ਨੋਕੀਆ ਕੀ-ਪੈਡ ਮੋਬਾਈਲ ਫ਼ੋਨ ਬਰਾਮਦ ਹੋਇਆ ਅਤੇ ਜਦੋਂ ਬੀ ਕਲਾਸ ਦੀ ਬੈਰਕ ਵਿੱਚ ਤਲਾਸ਼ੀ ਲਈ ਗਈ ਤਾਂ ਲਾਕ-ਅੱਪ ‘ਚੋਂ ਹਵਾਲਾਤੀ ਸ਼ੁਭਮ ਕੋਲੋਂ ਇੱਕ ਬਿਨਾਂ ਸਿਮ ਕਾਰਡ ਤੋਂ ਨੋਕੀਆ ਕੀ-ਪੈਡ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ।

Leave a Reply