ਪਹਿਲਗਾਮ : ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਛੇ ਸੈਲਾਨੀ ਜ਼ਖਮੀ ਹੋ ਗਏ। ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਇਹ ਘਟਨਾ ਦੱਖਣੀ ਕਸ਼ਮੀਰ ਦੇ ਪਹਿਲਗਾਮ ਇਲਾਕੇ ਦੀ ਹੈ, ਜੋ ਸੈਲਾਨੀਆਂ ਵਿਚ ਪ੍ਰਸਿੱਧ ਹੈ।
ਗਰਮੀਆਂ ਦੇ ਮੌਸਮ ਵਿੱਚ ਹਜ਼ਾਰਾਂ ਸੈਲਾਨੀ ਇਸ ਖੇਤਰ ਨੂੰ ਦੇਖਣ ਲਈ ਪਹੁੰਚੇ ਹਨ। ਅੱਤਵਾਦੀ ਸੰਗਠਨ ਟੀ.ਆਰ.ਐਫ. ‘ਤੇ ਹਮਲੇ ਦੇ ਦੋਸ਼ ਲੱਗੇ ਹਨ। ਸੂਤਰਾਂ ਮੁਤਾਬਕ ਅੱਤਵਾਦੀਆਂ ਨੇ ਨਾਮ ਪੁੱਛ ਕੇ ਸੈਲਾਨੀਆਂ ‘ਤੇ ਗੋਲੀਆਂ ਚਲਾਈਆਂ। ਖੁਫੀਆ ਏਜੰਸੀ ਦੇ ਸੂਤਰਾਂ ਮੁਤਾਬਕ ਸ਼ੁਰੂਆਤੀ ਜਾਣਕਾਰੀ ‘ਚ ਅੱਤਵਾਦੀ ਸੰਗਠਨ ਟੀ.ਆਰ.ਐਫ. ਦਾ ਨਾਂ ਸਾਹਮਣੇ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪੁਲਿਸ ਦੀ ਵਰਦੀ ਵਿੱਚ ਸਨ ਅਤੇ ਉਨ੍ਹਾਂ ਦੀ ਗਿਣਤੀ 2 ਤੋਂ 3 ਸੀ। ਇਹ ਹਮਲਾ ਖਾਸ ਤੌਰ ‘ਤੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ।
ਪਿਛਲੇ ਸਾਲ ਮਈ ਵਿੱਚ ਵੀ ਹੋਇਆ ਸੀ ਹਮਲਾ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਦੇ ਹਮਲੇ ‘ਚ ਘੱਟੋ-ਘੱਟ 6 ਸੈਲਾਨੀ ਜ਼ਖਮੀ ਹੋਏ ਹਨ। ਸੁਰੱਖਿਆ ਬਲਾਂ ਨੇ ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਭਾਜਪਾ ਨੇਤਾ ਰਵਿੰਦਰ ਰੈਨਾ ਨੇ ਕਿਹਾ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ਾਮਲ ਅੱਤਵਾਦੀਆਂ ਦਾ ਜਲਦੀ ਹੀ ਖਾਤਮਾ ਕਰ ਦਿੱਤਾ ਜਾਵੇਗਾ, ਅੱਤਵਾਦੀਆਂ ਦੇ ਮਦਦਗਾਰਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਪੁਲਿਸ ਦੀ ਵਰਦੀ ਵਿੱਚ ਆਏ ਸਨ ਅੱਤਵਾਦੀ
ਸੂਤਰਾਂ ਮੁਤਾਬਕ ਇਸ ਇਲਾਕੇ ‘ਚ ਕਈ ਦਿਨਾਂ ਤੋਂ ਅੱਤਵਾਦੀਆਂ ਦੇ ਆਉਣ ਦੀਆਂ ਖ਼ਬਰਾਂ ਆ ਰਹੀਆਂ ਸਨ। ਸੁਰੱਖਿਆ ਬਲਾਂ ਨੇ ਪੂਰੀ ਤਿਆਰੀ ਕਰ ਲਈ ਸੀ। ਇਸ ਦੇ ਆਲੇ-ਦੁਆਲੇ ਘੇਰਾਬੰਦੀ ਕੀਤੀ ਗਈ ਸੀ। ਫਿਰ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਇਕ ਪ੍ਰਤੀਕਿ ਰਿਆ ਟੀਮ ਤਾਇਨਾਤ ਕੀਤੀ ਗਈ ਹੈ। ਸੂਤਰਾਂ ਅਨੁਸਾਰ ਤਿੰਨ ਅੱਤਵਾਦੀ ਪੁਲਿਸ ਦੀ ਵਰਦੀ ਵਿੱਚ ਆਏ ਸਨ ਅਤੇ ਇਸ ਲਈ ਸਥਾਨਕ ਲੋਕਾਂ ਨੂੰ ਯਕੀਨ ਨਹੀਂ ਹੋਇਆ।
The post ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਕੀਤਾ ਹਮਲਾ , ਇਕ ਦੀ ਮੌਤ , ਪੰਜ ਜ਼ਖਮੀ appeared first on Time Tv.
Leave a Reply