ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਅਣਮਨੁੱਖੀ ਅਤੇ ਜ਼ਾਲਮ ਕਾਰਵਾਈ ਨੇ ਸਮਾਜ ਦੀਆਂ ਕਦਰਾਂ-ਕੀਮਤਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।
ਅਧਿਆਤਮਿਕ ਅਤੇ ਮਨੁੱਖੀ ਸਿੱਖਿਆਵਾਂ ਅਜਿਹੀ ਹਿੰਸਾ ਨੂੰ ਉਤਸ਼ਾਹਿਤ ਨਹੀਂ ਕਰਦੀਆਂ, ਸਗੋਂ ਸਾਰਿਆਂ ਨੂੰ ਏਕਤਾ, ਭਾਈਚਾਰੇ ਅਤੇ ਸਦਭਾਵਨਾ ਵੱਲ ਲੈ ਜਾਂਦੀਆਂ ਹਨ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ।
The post ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਹਮਲੇ ਨੂੰ ਲੈ ਕੇ ਬੋਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ appeared first on Time Tv.
Leave a Reply