ਜੰਮੂ-ਕਸ਼ਮੀਰ ‘ਚ 4.2 ਦੀ ਤੀਬਰਤਾ ਵਾਲਾ ਆਇਆ ਭੂਚਾਲ
By admin / July 12, 2024 / No Comments / Punjabi News
ਸ਼੍ਰੀਨਗਰ : ਅੱਜ ਯਾਨੀ ਸ਼ੁੱਕਰਵਾਰ ਦੁਪਹਿਰ ਨੂੰ ਜੰਮੂ-ਕਸ਼ਮੀਰ (Jammu and Kashmir) ਦੀ ਧਰਤੀ ਕੰਬ ਉੱਠੀ ਹੈ। ਜੰਮੂ-ਕਸ਼ਮੀਰ ਵਿੱਚ ਭੂਚਾਲ (An Earthquake) ਆਉਣ ਦੀ ਸੂਚਨਾ ਮਿਲੀ ਹੈ।
ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ‘ਚ 4.2 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਦੌਰਾਨ ਲੋਕ ਤੁਰੰਤ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦਾ ਕੇਂਦਰ ਬਾਰਾਮੂਲਾ ਦੱਸਿਆ ਜਾ ਰਿਹਾ ਹੈ। ਭੂਚਾਲ ਦੁਪਹਿਰ 12.26 ਵਜੇ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਆਇਆ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।