ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ (Pulwama District) ਦੇ ਤਰਾਲ ਇਲਾਕੇ ‘ਚ ਵੀਰਵਾਰ ਸਵੇਰੇ ਅੱਤਵਾਦੀਆਂ ਨੇ ਉੱਤਰ ਪ੍ਰਦੇਸ਼ ਦੇ ਇਕ ਮਜ਼ਦੂਰ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਅੱਜ ਯਾਨੀ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬਿਜਨੌਰ ਦੇ ਰਹਿਣ ਵਾਲੇ ਸ਼ੁਭਮ ਕੁਮਾਰ ਨੂੰ ਬਟਾਗੁੰਡ ਪਿੰਡ ‘ਚ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ। ਕੁਮਾਰ ਦੇ ਹੱਥ ਵਿੱਚ ਗੋਲੀ ਲੱਗੀ ਸੀ। ਉਨ੍ਹਾਂ ਦੱਸਿਆ ਕਿ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਕਸ਼ਮੀਰ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਪ੍ਰਵਾਸੀ ਮਜ਼ਦੂਰਾਂ ਉੱਤੇ ਹਮਲੇ ਦਾ ਇਹ ਤੀਜਾ ਮਾਮਲਾ ਹੈ। ਐਤਵਾਰ ਨੂੰ ਗੰਦਰਬਲ ਜ਼ਿਲ੍ਹੇ ‘ਚ ਇਕ ਨਿਰਮਾਣ ਵਾਲੀ ਜਗ੍ਹਾ ‘ਤੇ ਅੱਤਵਾਦੀ ਹਮਲੇ ‘ਚ 6 ਪ੍ਰਵਾਸੀ ਮਜ਼ਦੂਰ ਅਤੇ ਇਕ ਸਥਾਨਕ ਡਾਕਟਰ ਦੀ ਮੌਤ ਹੋ ਗਈ ਸੀ, ਜਦਕਿ 18 ਅਕਤੂਬਰ ਨੂੰ ਸ਼ੋਪੀਆਂ ਜ਼ਿਲ੍ਹੇ ‘ਚ ਬਿਹਾਰ ਦੇ ਇਕ ਮਜ਼ਦੂਰ ਨੂੰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ।

Leave a Reply