ਜੰਮੂ-ਕਸ਼ਮੀਰ ਦੇ ਮੁਲਾਜ਼ਮਾਂ ਲਈ ਮੁੱਖ ਚੋਣ ਅਧਿਕਾਰੀ ਨੇ ਕੀਤਾ ਵੱਡਾ ਐਲਾਨ
By admin / April 2, 2024 / No Comments / Punjabi News
ਪੰਜਾਬ : ਪੰਜਾਬ ‘ਚ ਕੰਮ ਕਰ ਰਹੇ ਜੰਮੂ-ਕਸ਼ਮੀਰ ਦੇ ਮੁਲਾਜ਼ਮਾਂ ਲਈ ਮੁੱਖ ਚੋਣ ਅਧਿਕਾਰੀ (The Chief Electoral Officer) ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਦੇ ਮੁਲਾਜ਼ਮਾਂ ਲਈ 19 ਅਪਰੈਲ ਨੂੰ ਛੁੱਟੀ ਐਲਾਨੀ ਗਈ ਹੈ। ਇੰਨਾ ਹੀ ਨਹੀਂ ਕਰਮਚਾਰੀਆਂ ਦੀ ਤਨਖਾਹ ‘ਚੋਂ ਛੁੱਟੀ ਦੀ ਰਕਮ ਵੀ ਨਹੀਂ ਕੱਟੀ ਜਾਵੇਗੀ।
ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਨਾਲ ਸਬੰਧਤ ਸਾਰੇ ਕਰਮਚਾਰੀ ਜੋ ਪੰਜਾਬ ਦੇ ਕਿਸੇ ਵੀ ਦਫ਼ਤਰ ਜਾਂ ਅਦਾਰੇ ਵਿੱਚ ਕੰਮ ਕਰ ਰਹੇ ਹਨ, ਨੂੰ 19 ਅਪ੍ਰੈਲ ਨੂੰ ਤਨਖਾਹ ਸਮੇਤ ਛੁੱਟੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਜੰਮੂ-ਕਸ਼ਮੀਰ ‘ਚ 19 ਅਪ੍ਰੈਲ ਨੂੰ ਚੋਣਾਂ ਹੋਣ ਜਾ ਰਹੀਆਂ ਹਨ, ਇਸ ਲਈ ਉਪਰੋਕਤ ਫ਼ੈਸਲਾ ਲਿਆ ਗਿਆ ਹੈ। ਤਾਂ ਜੋ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਕਤ ਹੁਕਮ ਜੰਮੂ-ਕਸ਼ਮੀਰ ਦੇ ਵੋਟਰਾਂ ‘ਤੇ ਲਾਗੂ ਹੋਣਗੇ ਜੋ ਪੰਜਾਬ ਦੇ ਹਰੇਕ ਉਦਯੋਗ, ਕਾਰੋਬਾਰ, ਵਪਾਰ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਹਨ।