ਖਰੜ : ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਮੇਲ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ, ਖੇਤੀਬਾੜੀ ਅਫ਼ਸਰ ਡਾ: ਸ਼ੁਭਕਰਨ ਸਿੰਘ ਧਾਲੀਵਾਲ, ਖੇਤੀਬਾੜੀ ਵਿਸਥਾਰ ਅਫ਼ਸਰ ਡਾ: ਸੁੱਚਾ ਸਿੰਘ ਸਿੱਧੂ ਅਤੇ ਬਲਜੀਤ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ। ਪੰਨੂੰਆਂ, ਮੱਛਲੀ ਕਲਾਂ, ਪੱਤਣ, ਤੰਗੌਰੀ ਆਦਿ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਿੱਚ ਸਭ ਤੋਂ ਵੱਡੀ ਸਮੱਸਿਆ ਨਦੀਨਾਂ ਦੀ ਹੈ, ਜਿਸ ਦੀ ਰੋਕਥਾਮ ਲਈ ਵੱਖ-ਵੱਖ ਨਦੀਨਨਾਸ਼ਕਾਂ ਦੀ ਸਿਫ਼ਾਰਸ਼ ਕੀਤੀ ਗਈ ਹੈ।
ਝੋਨੇ ਦੀ ਸਿੱਧੀ ਬਿਜਾਈ ਲਈ ਜ਼ਮੀਨ ਹੇਠਲੇ ਪਾਣੀ ਦੀ ਸੰਭਾਲ ਨੂੰ ਉਤਸ਼ਾਹਿਤ ਕੀਤਾ ਗਿਆ। ਮਾਹਿਰਾਂ ਦਾ ਕਹਿਣਾ ਹੈ ਕਿ ਬਾਸਮਤੀ ਦੀ ਬਿਜਾਈ ਜਿਆਦਾਤਰ ਸਿੱਧੀ ਬਿਜਾਈ ਵਿਧੀ ਨਾਲ ਕਰਨੀ ਚਾਹੀਦੀ ਹੈ ਕਿਉਂਕਿ ਬਾਸਮਤੀ ਨੂੰ ਘੱਟ ਪਾਣੀ ਦੀ ਲੋੜ ਹੁੰਦੀ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਮੌਕੇ ਕੁਲਦੀਪ ਸਿੰਘ ਪੱਤਣ, ਮਨਜੀਤ ਸਿੰਘ, ਹਰਬੰਸ ਸਿੰਘ ਆਦਿ ਕਿਸਾਨਾਂ ਵੱਲੋਂ ਸਿੱਧੀ ਬਿਜਾਈ ਕੀਤੀ ਗਈ |