ਪਠਾਨਕੋਟ : ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਟਰੇਨਾਂ ‘ਚ ਸਫਰ ਕਰਦੇ ਹਨ, ਪਰ ਉਨ੍ਹਾਂ ਕੋਲ ਟਿਕਟ ਨਹੀਂ ਹੁੰਦੀ। ਇਸ ਕਾਰਨ ਫ਼ਿਰੋਜ਼ਪੁਰ ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਵੱਲੋਂ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਰੇਲ ਗੱਡੀਆਂ ਵਿੱਚ ਟਿਕਟ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਡਿਵੀਜ਼ਨ ਦੇ ਟਿਕਟ ਚੈਕਿੰਗ ਇੰਸਪੈਕਟਰਾਂ ਨੇ ਜੁਲਾਈ ਮਹੀਨੇ ਦੌਰਾਨ ਕੁੱਲ 35277 ਟਿਕਟਾਂ ਰਹਿਤ ਯਾਤਰੀਆਂ ਤੋਂ 3.32 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਹੈ।
ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਰੇਲਵੇ ਸਟਾਫ ਮਾਲੀਆ ਵਧਾਉਣ ਦੇ ਨਾਲ-ਨਾਲ ਯਾਤਰੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ।