ਸਪੋਰਟਸ ਨਿਊਜ਼ : ਬਾਰਬਾਡੋਸ ਤੋਂ ਟੀ-20 ਕ੍ਰਿਕਟ ਵਿਸ਼ਵ ਕੱਪ ਦੀ ਟਰਾਫੀ (T20 Cricket World Cup) ਜਿੱਤ ਕੇ ਦੇਸ਼ ਪਰਤਣ ਵਾਲੀ ਟੀਮ ਇੰਡੀਆ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਮਿਲਣ ਲਈ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਪਹੁੰਚੀ। ਪੀ.ਐਮ ਮੋਦੀ ਨੇ ਕੋਚ ਰਾਹੁਲ ਦ੍ਰਾਵਿੜ ਸਮੇਤ ਪੂਰੀ ਟੀਮ ਦੇ ਖਿਡਾਰੀਆਂ ਨਾਲ ਕਰੀਬ ਦੋ ਘੰਟੇ ਤੱਕ ਗੱਲਬਾਤ ਕੀਤੀ। ਟੀਮ ਇੰਡੀਆ ਨਾਲ ਮੁਲਾਕਾਤ ਤੋਂ ਬਾਅਦ ਪੀ.ਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਫੋਟੋ ਸ਼ੇਅਰ ਕਰਦੇ ਹੋਏ ਪੀ.ਐਮ ਮੋਦੀ ਨੇ ਲਿਖਿਆ, ‘ਸਾਡੇ ਚੈਂਪੀਅਨਾਂ ਨਾਲ ਬਹੁਤ ਵਧੀਆ ਮੁਲਾਕਾਤ ਹੋਈ। 7, ਲੋਕ ਕਲਿਆਣ ਮਾਰਗ ‘ਤੇ ਵਿਸ਼ਵ ਕੱਪ ਜੇਤੂ ਟੀਮ ਦੀ ਮੇਜ਼ਬਾਨੀ ਕੀਤੀ ਅਤੇ ਟੂਰਨਾਮੈਂਟ ਦੌਰਾਨ ਆਪਣੇ ਅਨੁਭਵਾਂ ‘ਤੇ ਯਾਦਗਾਰੀ ਗੱਲਬਾਤ ਕੀਤੀ।

ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਵੀ ਪੀ.ਐਮ ਮੋਦੀ ਨਾਲ ਇਸ ਮੁਲਾਕਾਤ ਦੀ ਫੋਟੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਕੋਹਲੀ ਨੇ ਆਪਣੀ ਪੋਸਟ ਦੇ ਕੈਪਸ਼ਨ ‘ਚ ਲਿਖਿਆ, ‘ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਸਾਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਬੁਲਾਉਣ ਲਈ ਸਰ ਤੁਹਾਡਾ ਧੰਨਵਾਦ।

ਇਸ ਤੋਂ ਪਹਿਲਾਂ ਟੀਮ ਇੰਡੀਆ ਦੀ ਪੀ.ਐਮ ਮੋਦੀ ਨਾਲ ਮੁਲਾਕਾਤ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਟੀਮ ਦੇ ਹਰ ਖਿਡਾਰੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਟੀ-20 ਕ੍ਰਿਕਟ ਵਿਸ਼ਵ ਕੱਪ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਰੋਹਿਤ ਸ਼ਰਮਾ ਨੇ ਪੀ.ਐਮ ਮੋਦੀ ਨੂੰ ਟਰਾਫੀ ਸੌਂਪੀ ਅਤੇ ਪੂਰੀ ਟੀਮ ਨੇ ਫੋਟੋਆਂ ਖਿਚਵਾਈਆਂ।

ਇਸ ਖਾਸ ਮੌਕੇ ‘ਤੇ ਬੀ.ਸੀ.ਸੀ.ਆਈ ਦੇ ਪ੍ਰਧਾਨ ਰੋਜਰ ਬਿੰਨੀ ਅਤੇ ਸਕੱਤਰ ਜੈ ਸ਼ਾਹ ਵੀ ਮੌਜੂਦ ਸਨ। ਇਸ ਦੌਰਾਨ ਕਪਤਾਨ ਰੋਹਿਤ ਸ਼ਰਮਾ ਅਤੇ ਕੋਚ ਰਾਹੁਲ ਦ੍ਰਾਵਿੜ ਨੇ ਵੀ ਪੀ.ਐਮ ਮੋਦੀ ਨੂੰ ਟੀ-20 ਵਿਸ਼ਵ ਕੱਪ ਦੀ ਟਰਾਫੀ ਸੌਂਪੀ।

Leave a Reply