ਟੀਮ ਇੰਡੀਆ ਨੇ ਬਾਰਡਰ-ਗਾਵਸਕਰ ਟਰਾਫੀ 2024 ਦਾ ਜਿੱਤਿਆ ਪਹਿਲਾ ਟੈਸਟ ਮੈਚ
By admin / November 25, 2024 / No Comments / Punjabi News
ਸਪੋਰਟਸ ਡੈਸਕ : ਭਾਰਤ ਨੇ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ ਹੈ। ਜਸਪ੍ਰੀਤ ਬੁਮਰਾਹ ਦੀ ਕਪਤਾਨੀ ‘ਚ ਟੀਮ ਇੰਡੀਆ ਨੇ ਬਾਰਡਰ-ਗਾਵਸਕਰ ਟਰਾਫੀ 2024 (The Border-Gavaskar Trophy 2024) ਦਾ ਪਹਿਲਾ ਟੈਸਟ ਮੈਚ ਜਿੱਤ ਕੇ ਪੰਜ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਟੀਮ ਇੰਡੀਆ ਨੇ 16 ਸਾਲ ਬਾਅਦ ਪਰਥ ‘ਚ ਪਹਿਲਾ ਟੈਸਟ ਮੈਚ ਜਿੱਤਿਆ ਹੈ।
ਭਾਰਤ ਦੇ 534 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੇਜ਼ਬਾਨ ਟੀਮ 238 ਦੌੜਾਂ ‘ਤੇ ਹੀ ਢੇਰ ਹੋ ਗਈ, ਜਿਸ ਦੇ ਨਤੀਜੇ ਵਜੋਂ ਟੀਮ ਇੰਡੀਆ ਨੇ ਆਸਟ੍ਰੇਲੀਆ ਦੀ ਧਰਤੀ ‘ਤੇ ਦੌੜਾਂ ਦੇ ਮਾਮਲੇ ‘ਚ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ। ਭਾਰਤ ਲਈ ਜਸਪ੍ਰੀਤ ਬੁਮਰਾਹ ਨੇ ਕੁੱਲ 8 ਵਿਕਟਾਂ ਲਈਆਂ। ਆਸਟ੍ਰੇਲੀਆ ਲਈ ਅਲੈਕਸ ਕੈਰੀ ਨੇ ਸਭ ਤੋਂ ਵੱਧ 89 ਦੌੜਾਂ ਦੀ ਪਾਰੀ ਖੇਡੀ।