ਗੁਰਦਾਸਪੁਰ : ਬੀਤੇ ਦਿਨ ਟ੍ਰੈਫਿਕ ਪੁਲਿਸ ਐਜੂਕੇਸ਼ਨ (Traffic police education) ਸੈੱਲ ਵੱਲੋਂ ਪੁਰਾਣੇ ਬੱਸ ਸਟੈਂਡ ਵਿਖੇ ਆਟੋ ਚਾਲਕਾਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਟ੍ਰੈਫਿਕ ਪੁਲਿਸ ਨੇ ਮੋਬਾਈਲ ਫ਼ੋਨ ਦੀ ਵਰਤੋਂ ਕਰਦੇ ਹੋਏ ਵਾਹਨ ਚਲਾਉਣ ਸਮੇਂ ਹੋਣ ਵਾਲੇ ਹਾਦਸਿਆਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਦੁਰਘਟਨਾ ਪੀੜਤਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਪਹਿਲ ਦੇ ਆਧਾਰ ‘ਤੇ ਐਂਬੂਲੈਂਸਾਂ ਨੂੰ ਰਸਤਾ ਦੇਣ ਲਈ ਕਿਹਾ।

ਇਸ ਮੌਕੇ ਹੈਲਪਲਾਈਨ ਨੰਬਰ 112 ਬਾਰੇ ਜਾਗਰੂਕਤਾ ਪੈਦਾ ਕੀਤੀ ਗਈ ਅਤੇ ਸ਼ੋਰ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ.ਐਸ.ਆਈ ਅਮਨਦੀਪ ਸਿੰਘ, ਸ਼ਸ਼ੀ ਮਹਾਜਨ, ਰਾਜੇਸ਼ ਕੁਮਾਰ, ਵਿੱਕੀ ਆਦਿ ਹਾਜ਼ਰ ਸਨ।

Leave a Reply