November 5, 2024

ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਵਾਲੇ 2 ਤਸਕਰ ਗ੍ਰਿਫ਼ਤਾਰ

ਤਰਨਤਾਰਨ : ਜ਼ਿਲ੍ਹਾ ਪੁਲਿਸ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਕਾਇਮ ਕਰਕੇ ਡਰੋਨ ਦੀ ਮਦਦ ਨਾਲ ਨਾਜਾਇਜ਼ ਹਥਿਆਰ (illegal weapons) ਤੇ ਹੋਰ ਸਾਮਾਨ ਮੰਗਵਾਉਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 3 ਨਜਾਇਜ਼ ਗਲੋਕ ਪਿਸਤੌਲ 9 ਐਮ.ਐਮ., 9 ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐਸ.ਐਸ.ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਤਰਨਤਾਰਨ ਪੁਲਿਸ (Tarn Taran Police) ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਟੀ-ਪੁਆਇੰਟ ਚੀਮਾ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਬਲਜਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਕੁਲਵੰਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦੂ ਪੁੱਤਰ ਗੁਰਮੀਤ ਸਿੰਘ ਵਾਸੀ ਨੌਸ਼ਹਿਰਾ ਢਾਲਾ ਜੋ ਮੋਟਰਸਾਈਕਲ ‘ਤੇ ਸਵਾਰ ਸੀ, ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 3 ਨਜਾਇਜ਼ ਗਲੋਕ ਪਿਸਤੌਲ 9 ਐਮ.ਐਮ  ਸਮੇਤ 9 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਤਸਕਰ ਪਾਕਿਸਤਾਨ ਵਿੱਚ ਸਮੱਗਲਰਾਂ ਨਾਲ ਸਬੰਧ ਕਾਇਮ ਰੱਖਦੇ ਹੋਏ ਡਰੋਨ ਦੀ ਮਦਦ ਨਾਲ ਹਥਿਆਰਾਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਦੇ ਸਨ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਇਹ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਨ੍ਹਾਂ ਨੇ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਹਥਿਆਰਾਂ ਦੀ ਕਿੰਨੀ ਖੇਪ ਮੰਗਵਾਈ ਹੈ।

By admin

Related Post

Leave a Reply