ਡੇਰਾ ਬਾਬਾ ਪਠਾਣਾ ‘ਚ ਵੋਟਾਂ ਦੌਰਾਨ ਹੋਈ ਜ਼ਬਰਦਸਤ ਝੜਪ
By admin / November 19, 2024 / No Comments / Punjabi News
ਡੇਰਾ ਬਾਬਾ ਨਾਨਕ : ਡੇਰਾ ਬਾਬਾ ਪਠਾਣਾ ਵਿੱਚ ਵੋਟਾਂ ਦੌਰਾਨ ਜ਼ਬਰਦਸਤ ਝੜਪ ਹੋ ਗਈ। ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਹੋਏ ਨਜ਼ਰ ਆਏ। ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਇਕ-ਦੂਜੇ ‘ਤੇ ਦੋਸ਼ ਲਗਾ ਰਹੀਆਂ ਹਨ। ਇਸ ਵਿੱਚ ਇੱਕ ਧਿਰ ਦਾ ਕਹਿਣਾ ਹੈ ਕਿ ਬੂਥ ਕੈਪਚਰਿੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਬਾਹਰਲੇ ਸਰਕਲਾਂ ਤੋਂ ਲੋਕ ਬੁਲਾ ਕੇ ਇੱਕ ਦੂਜੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਹਾਲਾਂਕਿ ਚੋਣ ਜ਼ਾਬਤਾ ਲਾਗੂ ਹੈ, ਜਿਸ ਕਾਰਨ ਕੋਈ ਬਾਹਰੀ ਵਿਅਕਤੀ ਨਹੀਂ ਆ ਸਕਦਾ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਇੱਕ ਧਿਰ ਦੂਜੀ ਧਿਰ ਵਿਰੁੱਧ ਦੰਗੇ ਕਰਵਾ ਰਹੀ ਹੈ। ਇਸ ਸਬੰਧੀ ਸੂਚਨਾ ਮਿਲਦੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਰੰਧਾਵਾ ਅਤੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਪਹੁੰਚ ਗਏ। ਇਸ ਝੜਪ ਨੂੰ ਦੇਖ ਕੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ।